- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਨੇਟ ਦੀਆਂ ਚੋਣਾਂ ਦੇ ਸਬੰਧ ਵਿੱਚ ਪ੍ਰੋਫੈਸਰ ਸੰਦੀਪ ਸਿੰਘ ਸੀਕਰੀ ਨੇ ਕੀਤੀ ਮੀਟਿੰਗ

ਕਮਲ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨੇਟ ਦੀਆਂ ਚੋਣਾਂ ਦੇ ਸਬੰਧ ਵਿੱਚ ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਮੁਲਾਜ਼ਮ, ਵਿਦਿਆਰਥੀ ਅਤੇ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਸਾਬਕਾ ਸਿੰਡੀਕੇਟ ਤੇ ਸੈਨੇਟਰ ਰਹੇ ਵਿਦਿਆਰਥੀ ਤੇ ਨੌਜਵਾਨ ਆਗੂ ਸੰਦੀਪ ਸਿੰਘ ਸੀਕਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਹਾਜ਼ਰ ਰਿਟਾਇਡ ਪ੍ਰਿੰਸੀਪਲ ਹਰਜਿੰਦਰ ਸਿੰਘ, ਮੁਕੇਸ਼ ਕੁਮਾਰ ਬੱਬੂ, ਪਰਦੀਪ ਸਹੋਤਾ, ਮਾਸਟਰ ਬਲਦੇਵ ਸਿੰਘ, ਗੁਰਜੀਤ ਸਿੰਘ ਨੀਲਾ ਨਲੋਆ, ਵਰਿੰਦਰ ਸਿੰਘ ਗਿੱਲ ਅਤੇ ਹੋਰ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਮੁਲਾਜ਼ਮ, ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਵੋਟਰਾਂ ਨੂੰ ਪ੍ਰੋ. ਸੰਦੀਪ ਸਿੰਘ ਸੀਕਰੀ ਦੇ ਸੀਰੀਅਲ ਨੰ. 42 ਨੂੰ ਪਹਿਲੀ ਪ੍ਰੈਫਰੈਂਸ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰੋ. ਸੀਕਰੀ ਪਿਛਲੇ ਲੰਮੇ ਸਮੇਂ ਤੋਂ ਸੂਬੇ ਦੇ ਵਿਦਿਆਰਥੀਆਂ, ਮੁਲਾਜ਼ਮਾਂ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤਾਂ ਲਈ ਸਰਗਰਮ ਆਗੂ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਮੌਕੇ ਬਰਿੰਦਰ ਸਿੰਘ ਗਿੱਲ ਸੁਖਵਿੰਦਰ ਸਿੰਘ ਡਡਿਆਣਾ ਕਲਾਂ ਮਾਣਕ ਐਡਵੋਕੇਟ ਹਰਿਆਣਾ, ਕਰਨ ਕੁਮਾਰ, ਬਲਦੇਵ ਸਿੰਘ, ਸੁਖਪਾਲ ਸਿੰਘ ਭੂਤ ਕਲਾਂ ਸੁਖਵਿੰਦਰ ਸਿੰਘ ਰਿਆੜ, ਮਾਸਟਰ ਯਸ਼ਪਾਲ ਸਿੰਘ, ਮਾਸਟਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।