- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਿਸੇ ਅਣਪਛਾਤੇ ਵਲੋਂ ਪ੍ਰਦੇਸੀ ਦਾ ਕਤਲ ਕਰ ਦਿੱਤਾ ਗਿਆ। ਐਸਐਚੳ ਨੇ ਦੱਸਿਆ ਕਿ ਪ੍ਰਦੇਸੀ ਪਿੰਡ ਦੇ ਸਰਪੰਚ ਸਤਪਾਲ ਸਿੰਘ ਮੁਲਤਾਨੀ ਦੇ ਘਰ ਕੰਮਕਾਜ਼ ਕਰਦਾ ਸੀ। ਐਸਐਚੳ ਨੇ ਦੱਸਿਆ ਕਿ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ ਕਿ ਕਤਲ ਕਿਹੜੇ ਹਾਲਾਤਾਂ ਵਿੱਚ ਹੋਇਆ ਹੈ।

ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ : ਬੀਤੀ ਰਾਤ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਅਵਾਣ ਬੈਂਸ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਦਾ ਭੇਤਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰਦੇਸੀ ਪੁੱਤਰ ਰਜਿਤ ਵਾਸੀ ਉੱਤਰ ਪ੍ਰਦੇਸ਼ ਵਜੋ ਹੋਈ ਹੈ। ਇਸ ਸਬੰਧੀ ਐਸਐਚੳ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਟਾਂਡਾ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਵਾਣ ਬੈਂਸ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਪ੍ਰਦੇਸੀ ਦੇ ਘਰ ਵਿੱਚ ਭੇਤ ਭਰੇ ਹਾਲਾਤਾਂ ਵਿੱਚ ਉਸਦੀ ਲਾਸ਼ ਪਈ ਹੋਈ ਹੈ।
ਟਾਂਡਾ ਪੁਲਿਸ ਵਲੋਂ ਮੌਕੇ ਤੇ ਪਹੁੰਚ ਕਿ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਕੀਤੀ ਮੁਢਲੀ ਜਾਂਚ ਪੜਤਾਲ ਵਿਚ ਸਾਹਮਣੇ ਆਇਆ ਕਿ ਪ੍ਰਦੇਸੀ ਦਾ ਕਿਸੇ ਅਣਪਛਾਤੇ ਵਲੋਂ ਗਲ ਘੁੱਟ ਕੇ ਕਤਲ ਕੀਤਾ ਗਿਆ ਹੈ। ਐਸਐਚੳ ਨਾਗਰਾ ਨੇ ਦੱਸਿਆ ਕਿ ਪ੍ਰਦੇਸੀ ਦੀ ਪਤਨੀ ਸੰਗੀਤਾ ਆਪਣੇ ਦੋਨੋਂ ਲੜਕਿਆਂ ਅਜੀਤ ਤੇ ਪੰਕਜ ਨਾਲ ਆਪਣੇ ਮਾਤਾ ਪਿਤਾ ਨੂੰ ਮਿਲਣ ਗਈ ਹੋਈ ਸੀ ਤੇ ਪ੍ਰਦੇਸੀ ਬੀਤੀ ਰਾਤ ਆਪਣੇ ਘਰ ਵਿਚ ਇਕੱਲਾ ਹੀ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਿਸੇ ਅਣਪਛਾਤੇ ਵਲੋਂ ਪ੍ਰਦੇਸੀ ਦਾ ਕਤਲ ਕਰ ਦਿੱਤਾ ਗਿਆ। ਐਸਐਚੳ ਨੇ ਦੱਸਿਆ ਕਿ ਪ੍ਰਦੇਸੀ ਪਿੰਡ ਦੇ ਸਰਪੰਚ ਸਤਪਾਲ ਸਿੰਘ ਮੁਲਤਾਨੀ ਦੇ ਘਰ ਕੰਮਕਾਜ਼ ਕਰਦਾ ਸੀ। ਐਸਐਚੳ ਨੇ ਦੱਸਿਆ ਕਿ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ ਕਿ ਕਤਲ ਕਿਹੜੇ ਹਾਲਾਤਾਂ ਵਿੱਚ ਹੋਇਆ ਹੈ। ਫਿਲਹਾਲ ਟਾਂਡਾ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਤੇ ਨੇੜਲੇ ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਬਹੁਤ ਜਲਦੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ।