ਸ਼ਿਵਾਂਗੀ ਅਤੇ ਜਸਮੀਤ ਨੇ 'ਵਰਸਿਟੀ ਮੈਰਿਟ 'ਚ ਬਣਾਈ ਥਾਂ ਸ਼ਿਵਾਂਗੀ ਅਤੇ ਜਸਮੀਤ ਨੇ 'ਵਰਸਿਟੀ ਮੈਰਿਟ 'ਚ ਬਣਾਈ ਥਾਂ
Publish Date: Wed, 28 Oct 2026 03:43 PM (IST)
Updated Date: Wed, 28 Oct 2026 03:46 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਏ-ਬੀਐੱਡ ਚਾਰ ਸਾਲਾ ਇੰਟੀਗ੍ਰੇਟਡ ਕੋਰਸ ਦੇ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀਆਂ ਦੋ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸ਼ਿਵਾਂਗੀ ਨੇ 88.53 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ, ਜਦਕਿ ਜਸਮੀਤ ਕੌਰ ਨੇ 88.34 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟੀਆਂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਐਜੂਕੇਸ਼ਨ ਵਿਭਾਗ ਦੀ ਮੁੱਖੀ ਡਾ. ਅੰਜਲੀ ਮੋਂਗਾ, ਪ੍ਰੋ. ਅਨੂੰ ਲਤਾ, ਪ੍ਰੋ. ਰੇਨੂੰ ਗੁਪਤਾ, ਪ੍ਰੋ. ਸ਼ਿਖਾ ਸ਼ਰਮਾ ਅਤੇ ਪ੍ਰੋ. ਸਤਵੰਤ ਕੌਰ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨਗੀਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ।