ਪ੍ਸ਼ੋਤਮ, ਸ਼ਾਮਚੁਰਾਸੀ : ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ ਵਿਖੇ ਸ੍ਰੀ ਗੁਰੂ ਗ੍ੰਥ ਸਹਿਬ ਜੀ ਦੇ ਪ੍ਕਾਸ਼ ਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ੍ਰੀ ਗੁਰੂ ਹਰਿ ਰਾਏ ਸਾਹਿਬ ਅਤੇ ਭਗਤ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਧੁੱਗਿਆਂ ਵਾਲਿਆਂ ਦੇ ਪ੍ਬੰਧਾਂ ਹੇਠ ਕਰਵਾਏ ਗਏ। ਇਸ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ, ਜਿਸ 'ਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਪ੍ਚਾਰਕ ਨੇ ਸ਼ਾਮਲ ਹੋ ਕੇ ਸਿੱਖ ਇਤਿਹਾਸ ਤੇ ਚਾਨਣਾ ਪਾਇਆ। ਇਨ੍ਹਾਂ 'ਚ ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਬੀਬੀ ਸੰਦੀਪ ਕੌਰ ਪਾਸਲੇ ਵਾਲੀਆਂ ਬੀਬੀਆਂ ਦਾ ਜਥਾ, ਗਿਆਨੀ ਹਰਜਿੰਦਰ ਸਿੰਘ ਪਰਵਾਨਾ, ਭਾਈ ਸੁਖਬੀਰ ਸਿੰਘ ਖਡਿਆਲਾ ਸੈਣੀਆਂ, ਭਾਈ ਪਰਵਿੰਦਰ ਸਿੰਘ ਤੇ ਸਾਥੀ ਦੇ ਜਥੇ ਦਾ ਨਾਂਅ ਪ੍ਮੁੱਖ ਹਨ। ਇਸ ਮੌਕੇ ਤੇ ਸੰਤ ਬਾਬਾ ਸਤਰੰਜਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਦੀ ਅਜਿਹੀ ਸਿਰਜਣਾ ਕੀਤੀ ਜਿਸ ਨਾਲ ਜਿੱਥੇ ਜੁਲਮ ਨੂੰ ਭਾਰੀ ਠੱਲ ਪਈ ਉੱਥੇ ਦਬਲੇ ਕੁਚਲੇ ਅਤੇ ਕਮਜ਼ੋੋਰ ਵਿਅਕਤੀਆਂ ਨੂੰ ਅਜੇਹਾ ਬਲ ਮਿਲਿਆ ਜਿਸ ਨਾਲ ਆਤਮ-ਵਿਸ਼ਵਾਸ ਤੇ ਆਤਮ ਰੱਖਿਆ ਦੀ ਭਾਵਨਾ 'ਚ ਵਾਧਾ ਹੋਇਆ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਉਦਿਆਂ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ੇਰਿਆ। ਸਟੇਜ ਸਕੱਤਰ ਦੀ ਸੇਵਾ ਗਿਆਨੀ ਪਰਵਿੰਦਰ ਸਿੰਘ ਮਾਨ ਨੇ ਨਿਭਾਈ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਬਾਬਾ ਮਹਿੰਦਰ ਸਿੰਘ ਭੀਖੋਵਾਲ, ਭਾਈ ਹਰਦਿਆਲ ਸਿੰਘ ਹਰੀਆਂ ਵੇਲਾ, ਮਾਸਟਰ ਰੁਪਿੰਦਰ ਸਿੰਘ, ਸ. ਜਰਨੈਲ ਸਿੰਘ, ਬਾਵਾ ਸਿੰਘ, ਹਰਬੰਸ ਸਿੰਘ, ਫਕੀਰ ਸਿੰਘ, ਪਰਵਿੰਦਰ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਤਜਿੰਦਰ ਕੌਰ, ਜਸਵੀਰ ਕੌਰ ਵੀ ਸ਼ਾਮਿਲ ਹੋਏ।