ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੇ ਘਰ ਅੱਗੇ ਧਰਨਾ, ਪੁੱਛੇ ਤਿੰਨ ਅਹਿਮ ਸਵਾਲ
ਅੱਜ ਹੁਸ਼ਿਆਰਪੁਰ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦਾ ਘਿਰਾਓ ਕਰਨ ਲਈ ਮੋਰਚਾ ਕੱਸਿਆ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘਰ ਤੋਂ ਕੁਝ ਦੂਰ ਹੀ ਰੋਕ ਦਿੱਤਾ। ਉਨ੍ਹਾਂ ਹਰਜਿੰਦਰ ਸਿੰਘ ਧਾਮੀ ਦੇ ਘਰ ਤੋਂ ਕੁਝ ਦੂਰੀ ’ਤੇ ਧਰਨਾ ਲਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ।
Publish Date: Thu, 24 Sep 2026 02:23 PM (IST)
Updated Date: Thu, 24 Sep 2026 02:26 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੱਜ ਦੁਬਈ ਵਾਲੀ ਬੀਬੀ ਵੱਲੋਂ ਲਗਾਏ ਦੋਸ਼ਾਂ ਅਤੇ ਪੁਲਿਸ ਵੱਲੋਂ ਕੀਤੀ ਜਬਰ-ਜਨਾਹ ਦੀ ਐੱਫ.ਆਈ.ਆਰ. ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਕਾਫੀ ਰੋਹ ਦੀ ਭਾਵਨਾ ਪੈਦਾ ਹੋ ਗਈ।
ਅੱਜ ਹੁਸ਼ਿਆਰਪੁਰ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦਾ ਘਿਰਾਓ ਕਰਨ ਲਈ ਮੋਰਚਾ ਕੱਸਿਆ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘਰ ਤੋਂ ਕੁਝ ਦੂਰ ਹੀ ਰੋਕ ਦਿੱਤਾ। ਉਨ੍ਹਾਂ ਹਰਜਿੰਦਰ ਸਿੰਘ ਧਾਮੀ ਦੇ ਘਰ ਤੋਂ ਕੁਝ ਦੂਰੀ ’ਤੇ ਧਰਨਾ ਲਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਜਥੇਬੰਦੀਆਂ ਨੇ ਧਰਨਾ ਦੇ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੋਲੋਂ ਅਸਤੀਫਾ ਮੰਗਿਆ ਅਤੇ ਉਨ੍ਹਾਂ ਨੂੰ ਤਿੰਨ ਮੁੱਖ ਪ੍ਰਸ਼ਨ ਕੀਤੇ ਕਿ ਬੀਬੀ ਦੇ ਮਾਮਲੇ ਨੂੰ ਰਾਜਨੀਤਿਕ ਸ਼ਹਿ ’ਤੇ ਕਿਉਂ ਦਬਾਇਆ ਜਾ ਰਿਹਾ ਹੈ।
ਪਿਛਲੇ 15 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਉਨ੍ਹਾਂ ਕਿਹਾ ਕਿ ਛੇ ਮਹੀਨੇ ਇੱਕ ਹੀ ਸਥਾਨ ’ਤੇ ਰਹਿਣ ਵਾਲੀ ਬੀਬੀ ਕਿਵੇਂ ਐਸਜੀਪੀਸੀ ਦੀਆਂ ਵੀਆਈਪੀ ਸਹੂਲਤਾਂ ਮਾਣਦੀ ਰਹੀ।