ਸਿਲਵਰ ਓਕ ਸਕੂਲ ਦਾ ਸਾਲਾਨਾ ਸਮਾਗਮ ‘ਔਰੇਲੀਆ-2026’ ਕਰਵਾਇਆ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ‘ਔਰੇਲੀਆ-2026’ ਕਰਵਾਇਆ
Publish Date: Sat, 28 Nov 2026 04:07 PM (IST)
Updated Date: Sat, 28 Nov 2026 04:10 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ‘ਔਰੇਲੀਆ-2026’ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮਨੀਸ਼ਾ ਸਾਂਗਰ ਦੀ ਅਗਵਾਈ ਵਿੱਚ ਕਰਵਾਏ ਸਮਾਗਮ ਵਿੱਚ ਪੰਜਾਬ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰੁਣਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਦੇਸ਼ ਦਿੰਦੀ ਸਕਿੱਟ ਪੇਸ਼ ਕਰਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਪ੍ਰਿੰਸੀਪਲ ਮਨੀਸ਼ਾ ਸਾਂਗਰ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਅਰੁਣਪਾਲ ਸਿੰਘ ਨੇ ਮੈਧਾਵੀ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੇਂਡੂ ਖੇਤਰ ਵਿੱਚ ਮਿਆਰੀ ਸਿੱਖਿਆ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਐੱਸਪੀ ਜੋਗਾ ਸਿੰਘ ਸਮੇਤ ਕਈ ਪਤਵੰਤੇ, ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਸਟਾਫ਼ ਹਾਜ਼ਰ ਸੀ।