- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਦੇ ਬੱਚਿਆਂ ਨੇ ਰਾਜ ਪੱਧਰੀ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿੱਚ ਸਕੂਲ ਦੀ ਸ਼ੂਟਿੰਗ ਟੀਮ ਦੇ ਹੋਣਹਾਰ ਖਿਡਾਰੀ ਹਰਕੀਰਤ ਸਿੰਘ ਅਤੇ ਏਕਮਨੂਰ ਕੌਰ ਨੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਲਈ ਕੁਆਲੀਫਾਈ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਦੱਸਿਆ ਕਿ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਬਿਹਤਰ ਸਿਖਲਾਈ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ਼ੂਟਿੰਗ ਕੋਚ ਪੰਕਜ ਕੁਮਾਰ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲੇ ਵਿੱਚ ਹਰਕੀਰਤ ਸਿੰਘ ਨੇ ਟਾਂਡਾ ਜ਼ੋਨ ਦੀ ਅਗਵਾਈ ਕਰਦਿਆਂ ਬੈਸਟ ਆਫ਼-5 ਵਿੱਚ ਜਗ੍ਹਾ ਬਣਾਈ। ਉਸ ਨੇ ਮੁਕਾਬਲੇ ਵਿੱਚ ਕੁੱਲ 400 ਵਿੱਚੋਂ 382 ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਏਕਮਨੂਰ ਕੌਰ ਨੂੰ ਵੀ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਕੁਆਲੀਫਾਈ ਕੀਤਾ। ਚੇਅਰਮੈਨ ਤਰਲੋਚਨ ਸਿੰਘ ਨੇ ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਲਵਰ ਓਕ ਦੇ ਖਿਡਾਰੀ ਕੋਚਾਂ ਦੀ ਮਿਹਨਤ ਅਤੇ ਆਧੁਨਿਕ ਸਿਖਲਾਈ ਤਕਨੀਕਾਂ ਰਾਹੀਂ ਲਗਾਤਾਰ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।