- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
99.91 ਫੀਸਦੀ ਕੰਮ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 99.91 ਫ਼ੀਸਦੀ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 7 ਵਿਧਾਨ ਸਭਾ ਹਲਕਿਆਂ ਵਿੱਚੋਂ 5 ਹਲਕਿਆਂ 40-ਦਸੂਹਾ, 42-ਸ਼ਾਮ ਚੁਰਾਸੀ, 43-ਹੁਸ਼ਿਆਰਪੁਰ, 44-ਚੱਬੇਵਾਲ ਅਤੇ 45-ਗੜ੍ਹਸ਼ੰਕਰ ਵਿੱਚ ਐੱਸਆਈਆਰ-2026 ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਹਾਲੇ ਬਕਾਇਆ ਹੈ, ਅਜਿਹੇ ਵੋਟਰਾਂ ਨਾਲ ਬੂਥ ਲੈਵਲ ਅਫ਼ਸਰ ਖੁਦ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ ’ਤੇ ਇਕੱਠੇ ਕਰਨਗੇ। ਜਿੱਥੇ ਲੋੜ ਹੋਵੇਗੀ, ਵੋਟਰਾਂ ਨੂੰ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਸਬੰਧਤ ਦਫ਼ਤਰਾਂ ਵਿੱਚ ਆਉਣ ਦੀ ਲੋੜ ਨਹੀਂ ਪਵੇਗੀ। ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਐੱਲਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਲੋੜ ਹੋਵੇ, ਉੱਥੇ ਨਿਰਧਾਰਤ ਦਸਤਾਵੇਜ਼ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ।