- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਛੇ ਹੌਟਸਪੌਟ ਖੇਤਰਾਂ ਦੇ ਕੰਮਾਂ ਦੀ ਸਮੀਖਿਆ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਛੇ ਸ਼ਨਾਖ਼ਤ ਕੀਤੇ ਹੌਟਸਪੌਟ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਓ.ਐਸ.ਡੀ. ਟੂ ਅਰਬਨ ਅਫੇਅਰਜ਼ ਓਏਸ਼ੀ ਮੰਡਲ ਅਤੇ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਗੁਰਕੰਵਲ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਹਰਦੋਖਾਨਪੁਰ, ਬਜਵਾੜਾ, ਬਲਬੀਰ ਕਲੋਨੀ, ਸੁੰਦਰ ਨਗਰ, ਬਹਾਦਰਪੁਰ ਅਤੇ ਰਵਿਦਾਸ ਨਗਰ ਵਿੱਚ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਗਤੀਵਿਧੀਆਂ, ਨਸ਼ਾ ਪੀੜਤਾਂ ਦੀ ਪਛਾਣ, ਇਲਾਜ ਅਤੇ ਮੁੜ ਵਸੇਬੇ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹੁਣ ਤੱਕ ਹੋਈ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ।