ਸੁਰਿੰਦਰ ਿਢੱਲੋਂ, ਟਾਂਡਾ ਉੜਮੁੜ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀਆਰਡੀ ਨਰਸਿੰਗ ਕਾਲਜ ਟਾਂਡਾ ਵਿਖੇ ਵਰਲਡ ਹਾਰਟ ਡੇਅ ਮਨਾਇਆ ਗਿਆ। ਸੰਸਥਾ ਦੀ ਚੇਅਰਪਰਸਨ ਪਰਦੀਪ ਕੌਰ, ਐਮਡੀ ਵਿਕਰਮ ਸਿੰਘ ਰਸੂਲਪੁਰ ਦੇ ਨਿਰਦੇਸ਼ਾਂ ਅਧੀਨ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਵਾਈਸ ਪਿੰ੍ਸੀਪਲ ਰੇਨੂ ਬਾਲਾ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਕਾਲਜ ਪ੍ਰਬੰਧਕਾਂ ਵੱਲੋਂ ਇਸ ਮੌਕੇ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਸਲੋਗਨ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨਾਂ੍ਹ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੀਆਂ ਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਵਾਈਸ ਪਿੰ੍ਸੀਪਲ ਰੇਨੂੰ ਬਾਲਾ ਨੇ ਸਨਮਾਨਿਤ ਕਰਦਿਆਂ ਵਰਲਡ ਹਾਰਟ ਡੇਅ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਚੰਗੀ ਸਿਹਤ ਵਾਸਤੇ ਆਪਣੇ ਦਿਲ ਦਾ ਵੀ ਵਿਸ਼ੇਸ਼ ਧਿਆਨ ਰੱਖਣ ਦੀ ਪੇ੍ਰਰਣਾ ਦਿੱਤੀ। ਇਸ ਮੌਕੇ ਲਵਲੀ ਸੈਣੀ,ਦਲਜਿੰਦਰ ਕੌਰ, ਮਨਦੀਪ ਕੌਰ, ਰਮਨੀਤ ਕੌਰ, ਮੋਨਿਕਾ ਜਾਜਾ, ਗਗਨਦੀਪ ਕੌਰ, ਮਨਪ੍ਰਰੀਤ ਕੌਰ ਆਦਿ ਵੀ ਮੌਜੂਦ ਸਨ।