ਐੱਸਏਐੱਸ ਸਕੂਲ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ
Publish Date: Thu, 19 Nov 2026 03:57 PM (IST)
Updated Date: Thu, 19 Nov 2026 04:00 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ : ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਉਪਰਾਲੇ ਤਹਿਤ ਵਿਦਿਆਰਥੀਆਂ ਦੇ ਕੋਮਲ ਮਨਾਂ ਵਿੱਚ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਅਪਣੱਤ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਦੇ ਵੱਖ-ਵੱਖ ਸਥਾਨਾਂ ਅਤੇ ਬਰਾਂਡਿਆਂ ਵਿੱਚ ਸੁੰਦਰ ਤਖ਼ਤੀਆਂ ਲਗਾਈਆਂ ਗਈਆਂ। ਇਨ੍ਹਾਂ ਤਖ਼ਤੀਆਂ ਉੱਤੇ ਗੁਰਮੁਖੀ ਲਿਪੀ ਦੇ ਅੱਖਰਾਂ, ਸ਼ਬਦ-ਜੋੜਾਂ, ਸ਼ੁੱਧ ਸ਼ਬਦਾਵਲੀ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ ਗਿਆ ਹੈ। ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲੀ ਜੀਵਨ ਦੌਰਾਨ ਪੰਜਾਬੀ ਭਾਸ਼ਾ ਨਾਲ ਜੋੜਨਾ ਅਤੇ ਉਨ੍ਹਾਂ ਦੀ ਭਾਸ਼ਾਈ ਸਮਝ ਵਿੱਚ ਵਾਧਾ ਕਰਨਾ ਹੈ। ਸਕੂਲ ਦਾ ਇਹ ਉਪਰਾਲਾ ਇਸ ਸੋਚ ਨੂੰ ਪ੍ਰਗਟ ਕਰਦਾ ਹੈ ਕਿ ਦੂਜੀਆਂ ਭਾਸ਼ਾਵਾਂ ਸਿੱਖਣਾ ਸਮੇਂ ਦੀ ਲੋੜ ਹੈ, ਪਰ ਆਪਣੀ ਮਾਂ-ਬੋਲੀ ਨਾਲ ਪਿਆਰ ਕਰਨਾ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਸੰਭਾਲਣਾ ਸਾਡਾ ਨੈਤਿਕ ਫ਼ਰਜ਼ ਹੈ। ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਮੋਹ ਅਤੇ ਮਾਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।