- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭੁੰਗਰਨੀ ਵਿਖੇ ਕਰਵਾਏ ਖੇਡ ਮੁਕਾਬਲੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਖੇਡ ਵਿਭਾਗ ਵੱਲੋਂ ਪਿੰਡ ਭੁੰਗਰਨੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਐਥਲੈਟਿਕਸ ਖੇਡ ਪ੍ਰੋਗਰਾਮ ਕਰਵਾਇਆ ਗਿਆ। ਸਹਾਇਕ ਕਮਿਸ਼ਨਰ ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨਾ ਸੀ। 60 ਰੋਜ਼ਾ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਕਰਵਾਏ ਇਸ ਪ੍ਰੋਗਰਾਮ ਵਿੱਚ ਸਕੂਲ ਦੇ 40 ਤੋਂ 45 ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪਿੰਡ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਨਾਲ ਹੋਈ, ਜਿਸ ਰਾਹੀਂ ਵਿਦਿਆਰਥੀਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਉਪਰੰਤ ਲੜਕਿਆਂ ਦੇ ਅੰਡਰ-14 ਅਤੇ 14 ਤੋਂ 17 ਸਾਲ ਵਰਗ ਵਿੱਚ 100 ਮੀਟਰ ਦੌੜ, ਲੜਕੀਆਂ ਦੇ ਡੌਜਬਾਲ ਅਤੇ ਲੜਕੇ-ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ। ਅਮਨਦੀਪ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਮੁਹਿੰਮ ਦਾ ਮੁੱਖ ਉਦੇਸ਼ ਹੈ। ਪ੍ਰੋਗਰਾਮ ਦਾ ਪ੍ਰਬੰਧ ਖੇਡ ਕੋਚ ਹਰਜੀਤ ਪਾਲ ਸਿੰਘ ਅਤੇ ਐਥਲੈਟਿਕਸ ਕੋਚ ਮੋਨਿਕਾ ਨੇ ਕੀਤਾ।