- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਵਿਖੇ ਦੋ ਰੋਜਾ ਖੇਡ ਮੇਲਾ ਸ਼ੁਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ, ਤਲਵੰਡੀ ਡੱਡੀਆਂ ਵਿਖੇ ਮਾਤਾ ਸਾਹਿਬ ਕੌਰ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਅਰੋੜਾ ਵੱਲੋਂ ਤਿੰਨ ਦਿਨਾਂ ਖੇਡ ਮੇਲੇ ਦਾ ਉਦਘਾਟਨ ਕੀਤਾ ਗਿਆ ਜਿਸ ਦੀ ਅਗਵਾਈ ਪ੍ਰਿੰਸੀਪਲ ਮੈਡਮ ਅੰਜੂ ਬਾਲਾ ਅਤੇ ਉਹਨਾਂ ਦੇ ਸਟਾਫ ਵੱਲੋਂ ਬੜੀ ਸੁਚੱਜਤਾ ਨਾਲ ਕੀਤੀ ਗਈ। ਖੇਡ ਉਤਸਵ ਦੀ ਸ਼ੁਰੂਆਤ ਬੱਚਿਆਂ ਵੱਲੋਂ ਮਾਰਚ ਪਾਸਟ ਨਾਲ ਕੀਤੀ ਗਈ। ਹਾਊਸਾਂ ਦੇ ਬੱਚਿਆਂ ਨੇ ਮਾਰਚ ਪਾਸ ਦੌਰਾਨ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਅਰੋੜਾ ਨੇ ਬੱਚਿਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਸਕੂਲ ਨੇ ਪਿਛਲੇ 23 ਸਾਲਾਂ ਤੋਂ ਬੋਰਡ ਦੀਆਂ ਕਲਾਸਾਂ ਵਿੱਚ 100% ਨਤੀਜੇ ਦੇ ਕੇ ਪੜ੍ਹਾਈ ਵਿੱਚ ਅਤੇ ਰਾਜ ਪੱਧਰੀ ਖੇਡਾਂ ਵਿੱਚ ਮੈਡਲ ਜਿੱਤ ਕੇ ਸਕੂਲ ਦਾ ਨਾਂ ਉੱਚਾ ਕੀਤਾ ਹੈ। ।