- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ ਡੀ ਏ ਵੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਸ਼ਾਲੂ ਨੇ ਸ਼ਾਟਪੁੱਟ ਵਿੱਚ ਪਹਿਲਾ ਅਤੇ ਡਿਸਕਸ ਥ੍ਰੋ ਵਿੱਚ ਤੀਜਾ ਸਥਾਨ ਹਾਸਲ ਕੀਤਾ। ਪਰੀਕਾ ਸ਼ਰਮਾ ਨੇ ਹਾਈ ਜੰਪ ਵਿੱਚ ਪਹਿਲਾ ਅਤੇ ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਵਿੱਚ ਇੰਦਰਪ੍ਰੀਤ ਕੌਰ ਨੇ 600 ਮੀਟਰ ਦੌੜ ਵਿੱਚ ਪਹਿਲਾ ਅਤੇ ਹਾਈ ਜੰਪ ਵਿੱਚ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿੱਚ ਤਾਨੀਆ ਕੁਮਾਰੀ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਲੜਕੀਆਂ ਦੇ ਵਰਗ ਵਿੱਚ ਸੁਖਪ੍ਰੀਤ ਕੌਰ ਨੇ ਸ਼ਾਟ ਪੁੱਟ ਅਤੇ ਡਿਸਕਸ ਥਾਂ ਦੇਵਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸ਼ਾਨਦਾਰ ਪ੍ਰਾਪਤੀ ਕੀਤੀ। ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ।