ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ : ਸਾਬੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਸਾਬੀ
Publish Date: Fri, 11 Sep 2026 05:24 PM (IST)
Updated Date: Fri, 11 Sep 2026 05:25 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆ : ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਰੈਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੱਕ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ, ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੰਚ, ਬਿਹਤਰ ਸਹੂਲਤਾਂ ਅਤੇ ਉਤਸ਼ਾਹ ਦੇਣ ਦੀ ਹੈ। ਇਸ ਮੌਕੇ ਸਰਪੰਚ ਗੁਰਨਾਮ ਸਿੰਘ ਸਾਬੀ, ਚੇਅਰਮੈਨ ਮਾਰਕਿਟ ਕਮੇਟੀ ਬੇਅੰਤ ਸਿੰਘ ਰੰਧਾਵਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਾਵਾ ਸਿੰਘ, ਬਲਾਕ ਸੰਮਤੀ ਮੈਂਬਰ ਮਨਜਿੰਦਰ, ਰਾਜ ਕੁਮਾਰ, ਅਮਰਜੀਤ ਸਿੰਘ ਛੰਨੀ, ਸਰਪੰਚ ਤਜਿੰਦਰ ਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।