- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੈਡਮਿੰਟਨ ਅੰਡਰ 17 ਵਿੱਚ ਗੁਰਦਾਸਪੁਰ ਅਤੇ ਜਲੰਧਰ ਜ਼ਿਲਾ ਮੋਹਰੀ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੈਡਮਿੰਟਨ ਲੜਕੇ ਤੇ ਲੜਕੀਆਂ ਅੰਡਰ-17 ਖ਼ੇਡਾਂ ਸੰਪੰਨ ਹੋ ਗਈਆਂ। ਇਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਲੜਕੀਆਂ ਦੇ ਵਰਗ ਵਿੱਚ ਗੁਰਦਾਸਪੁਰ ਜ਼ਿਲ੍ਹੇ ਨੇ ਪਹਿਲਾ ਜਲੰਧਰ ਨੇ ਦੂਜਾ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ। ਆਖਰੀ ਦਿਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਖੇਡ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ਇਨ੍ਹਾਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੀ ਸਫਲਤਾ ਵਿੱਚ ਕਾਮਯਾਬ ਹੋਇਆ ਹੈ। ਸਿੱਖਿਆ ਅਫਸਰ ਹਰਜਿੰਦਰ ਕੌਰ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਦਿਆਂ ਕਿਹਾ ਕਿ ਖੇਡਾਂ ਇਨਸਾਨ ਨੂੰ ਜਿੱਤ ਅਤੇ ਹਾਰ ਖਿੜੇ ਮੱਥੇ ਸਵੀਕਾਰ ਕਰਨ ਦਾ ਗੁਣ ਸਿਖਾਉਂਦੀਆਂ ਹਨ। ਇਸ ਮੌਕੇ ਅਮਨਦੀਪ ਕੌਂਡਲ, ਸੰਦੀਪ ਸਿੰਘ ਸੈਣੀ, ਨੀਲਮ ਕੁਮਾਰੀ, ਦੀਪਕ ਸੋਧੀ, ਸੰਧਿਆ ਦੇਵੀ, ਅਬਦੁੱਲਾ ਜਮੀਰ, ਪ੍ਰਿੰਸੀਪਲ ਭਾਰਤ ਭੂਸ਼ਣ, ਪ੍ਰਭਜੋਤ ਸਿੰਘ, ਸਤਵੀਰ ਸਿੰਘ, ਬਲਵੀਰ ਸਿੰਘ, ਡਾ. ਕੁਲਦੀਪ ਮਿਨਹਾਸ, ਹਰਦੀਪ ਸਿੰਘ, ਵਰਿੰਦਰ ਸਿੰਘ ਨਿਮਾਣਾ, ਸਰਜੀਤ ਕੁਮਾਰ ਰਾਜਾ, ਜਸਵੀਰ ਸਿੰਘ, ਕਸ਼ਮੀਰ ਕੌਰ, ਕੁਲਵੀਰ ਕੌਰ, ਕੁਲਵੰਤ ਸਿੰਘ, ਹੇਮਰਾਜ, ਨਰੇਸ਼, ਰਜਨੀਸ਼ ਕੌਰ, ਸ਼ਮਸ਼ੇਰ ਸਿੰਘ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।