- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਸਕੂਲ ਵਲੋ ਚਾਰ ਗੋਲਡ ਮੈਡਲਾਂ ਤੇ ਕਬਜ਼ਾ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਾਹਬਾਜ਼ਪੁਰ ਦੇ ਖਿਡਾਰੀਆਂ ਨੇ ਲਗਾਤਾਰ ਚੋਟੀ ਦਾ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਚਾਰ ਗੋਲਡ ਮੈਡਲਾਂ ਤੇ ਕਬਜ਼ਾ ਕੀਤਾ। ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿੱਚ ਸਕੂਲ ਤੇ ਸ਼ੂਟਿੰਗ ਕੋਚ ਪੰਕਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੌਰਾਨ ਸਕੂਲ ਦੇ ਚਾਰ ਖਿਡਾਰੀ ਏਕਮ ਨੂਰ ਕੌਰ, ਲਕਸ਼ ਟੰਡਨ ਹਰਕੀਰਤ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਰ ਗੋਲਡ ਮੈਡਲ ਜਿੱਤੇ। ਇਸ ਮੌਕੇ ਪ੍ਰਿੰਸੀਪਲ ਸੰਗਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਪੰਜਾਬ ਸਕੂਲ ਖੇਡਾਂ ਦੇ ਵਿੱਚ ਵੀ ਸਟੇਟ ਲੈਵਲ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਨੈਸ਼ਨਲ ਪੱਧਰ ਲਈ ਕੁਆਲੀਫਾਈ ਕਰ ਚੁੱਕੇ ਹਨ। ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਸੁਰੇਸ਼, ਬਲਦੇਵ, ਹਰਮਿੰਦਰ, ਹਰਜੀਤ, ਵਿਨੇ, ਸੁਸ਼ੀਲ, ਆਰਤੀ, ਰੁਪਿੰਦਰ, ਅਰਚਨਾ, ਗੁਰਪ੍ਰੀਤ, ਕੰਚਨ, ਬਲਜੀਤ, ਪੂਜਾ, ਨੇਹਾ, ਸੁਮਨ, ਪਰਮਜੀਤ, ਸੁਮਿਤ ਅਤੇ ਹੋਰ ਸਟਾਫ ਮੌਜੂਦ ਸਨ।