‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਕਰਵਾਏ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਕਰਵਾਏ
Publish Date: Thu, 08 Oct 2026 04:25 PM (IST)
Updated Date: Thu, 08 Oct 2026 04:26 PM (IST)
ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੀ ਰਵਾਇਤੀ ਖੇਡ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਇਸ ਮੌਕੇ ਗਤਕਾ ਇੰਚਾਰਜ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਗਤਕਾ ਸਿਰਫ਼ ਇੱਕ ਖੇਡ ਹੀ ਨਹੀਂ, ਸਗੋਂ ਪੰਜਾਬ ਦੀ ਸ਼ਾਨਦਾਰ ਸਿੱਖ ਮਾਰਸ਼ਲ ਆਰਟ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕਮਲ ਸਿੰਘ, ਜੁਝਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਸਰਕਾਰੀ ਅਧਿਆਪਕ ਰਮਨਦੀਪ ਕੌਰ,ਕਾਜਲ, ਪ੍ਰਭਜੋਤ ਸਿੰਘ, ਬੋਹਨ ਭੱਟੀ, ਡੀ.ਪੀ. ਹਰਮਿੰਦਰ ਕੌਰ, ਸੋਨੀਆ ਭਾਰਦਵਾਜ, ਗੁਰਨੂਰ ਸਿੰਘ ਕਾਹਲਵਾਂ, ਅੰਮ੍ਰਿਤਪਾਲ ਸਿੰਘ ਬੁੱਧੂ ਬਰਕਤ ਤੋਂ ਇਲਾਵਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਗੱਤਕਾ ਸਪੋਰਟਸ ਕਲੱਬ ਹੁਸ਼ਿਆਰਪੁਰ ਦੇ ਵਿਸ਼ੇਸ਼ ਸਹਿਯੋਗੀ ਵੀ ਹਾਜ਼ਰ ਸਨ।