ਖੇਡਾਂ ਵਤਨ ਪੰਜਾਬ ਦੀਆਂ-2026 –ਮਾਹਿਲਪੁਰ ‘ਚ 17 ਤੋਂ 23 ਅਕਤੂਬਰ ਤੱਕ ਖੇਡਾਂ ਵਤਨ ਪੰਜਾਬ ਦੀਆਂ-2026 –ਮਾਹਿਲਪੁਰ ‘ਚ 17 ਤੋਂ 23 ਅਕਤੂਬਰ ਤੱਕ
Publish Date: Thu, 08 Oct 2026 07:12 PM (IST)
Updated Date: Thu, 08 Oct 2026 07:14 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਹੋਣ ਵਾਲੇ ਸੂਬਾ ਪੱਧਰੀ ਫੁੱਟਬਾਲ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿਚ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਡਾ. ਸੁਮਿਤ ਮੁਧ ਨੇ ਦੱਸਿਆ ਕਿ ਅੰਡਰ-14 ਤੋਂ ਅੰਡਰ-40 ਉਮਰ ਵਰਗ ਤੱਕ ਪੁਰਸ਼ ਅਤੇ ਮਹਿਲਾ ਵਰਗ ਦੇ ਰਾਜ ਪੱਧਰੀ ਫੁੱਟਬਾਲ ਮੁਕਾਬਲੇ ਮਾਹਿਲਪੁਰ ਵਿੱਚ 17 ਤੋਂ 23 ਅਕਤੂਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 17 ਤੋਂ 20 ਅਕਤੂਬਰ ਤੱਕ ਪੁਰਸ਼ਾਂ ਅਤੇ 20 ਤੋਂ 23 ਅਕਤੂਬਰ ਤੱਕ ਔਰਤਾਂ ਦੇ ਸੂਬਾ ਪੱਧਰੀ ਫੁੱਟਬਾਲ ਮੁਕਾਬਲੇ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਖਿਡਾਰੀਆਂ ਦੀ ਸਹੂਲਤ ਨੂੰ ਤਰਜੀਹ ਦਿੰਦਿਆਂ ਮੈਡੀਕਲ ਸਹੂਲਤਾਂ, ਸੁਰੱਖਿਆ ਪ੍ਰਬੰਧ, ਖਿਡਾਰੀਆਂ ਦੇ ਠਹਿਰਣ, ਸਾਫ਼-ਸਫ਼ਾਈ, ਭੋਜਨ, ਆਰਜ਼ੀ ਪਖਾਨੇ, ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਮੁਕਾਬਲੇ ਫੁੱਟਬਾਲ ਸਟੇਡੀਅਮ ਮਾਹਿਲਪੁਰ, ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ, ਪ੍ਰਿੰਸੀਪਲ ਹਰਭਜਨ ਸਿੰਘ ਸਟੇਡੀਅਮ ਮਾਹਿਲਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਅਤੇ ਫੁੱਟਬਾਲ ਸਟੇਡੀਅਮ ਬਾਹੋਵਾਲ ਵਿਖੇ ਕਰਵਾਏ ਜਾਣਗੇ। ਇਸ ਮੌਕੇ ਐੱਸਡੀਐੱਮ ਗੜ੍ਹਸ਼ੰਕਰ ਸੰਜੀਵ ਕੁਮਾਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।