ਸ੍ਰੀਮਦ ਭਾਗਵਤ ਮਹਾਪੁਰਾਣ ਕਥਾ ਦੌਰਾਨ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ
ਸ੍ਰੀਮਦ ਭਾਗਵਤ ਮਹਾਪੁਰਾਣ ਕਥਾ ਦੌਰਾਨ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ
Publish Date: Fri, 27 Nov 2026 03:19 PM (IST)
Updated Date: Fri, 27 Nov 2026 03:22 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰ ਮੁਕੇਰੀਆਂ: ਪਿੰਡ ਪੁਰੀਕਾ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਮਹਾਪੁਰਾਣ ਕਥਾ ਦੇ ਛੇਵੇਂ ਦਿਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਕਥਾ ਸਰਵਣ ਕੀਤੀ। ਇਸ ਮੌਕੇ ਮੰਦਰ ਭਜਨ-ਕੀਰਤਨ ਅਤੇ ਭਗਵਾਨ ਸ੍ਰੀ ਹਰੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਕਥਾ ਵਿਆਸ ਅਚਾਰਿਆ ਰੌਸ਼ਨ ਪ੍ਰਸਾਦ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਅਲੌਕਿਕ ਲੀਲਾਵਾਂ, ਪ੍ਰੇਮ, ਭਗਤੀ ਅਤੇ ਧਰਮ ਪ੍ਰਤੀ ਸਮਰਪਣ ਦਾ ਵਿਸਥਾਰ ਨਾਲ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀਮਦ ਭਾਗਵਤ ਮਹਾਪੁਰਾਣ ਮਨੁੱਖ ਨੂੰ ਸੇਵਾ, ਪਰਉਪਕਾਰ, ਸਦਭਾਵਨਾ ਅਤੇ ਪ੍ਰਭੂ ਭਗਤੀ ਦਾ ਮਾਰਗ ਦਿਖਾਉਂਦਾ ਹੈ। ਉਨ੍ਹਾਂ ਸੰਗਤ ਨੂੰ ਸੱਚਾਈ ਅਤੇ ਸਦਾਚਾਰ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ ਸਮਾਜਿਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਪ੍ਰਧਾਨ ਸੁਭਾਸ਼ ਠਾਕੁਰ, ਸਰਪੰਚ ਰਵੀ ਮਨਹਾਸ ਸਮੇਤ ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।