- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
25 ਸਾਲਾਂ ਦੀ ਜਨਸੇਵਾ ਯਾਤਰਾ ਸਮਰਪਣ ਅਤੇ ਵਿਕਾਸ ਦਾ ਪ੍ਰਤੀਕ : ਅਜੈ ਕੌਸ਼ਲ ਸੇਠੂ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਾਬਕਾ ਬਲਾਕ ਸੰਮਤੀ ਚੇਅਰਮੈਨ ਅਤੇ ਜਲੰਧਰ ਭਾਜਪਾ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਜਨਸੇਵਾ ਯਾਤਰਾ ਭਾਰਤੀ ਰਾਜਨੀਤੀ ਅਤੇ ਸ਼ਾਸਨ ਪ੍ਰਣਾਲੀ ਵਿੱਚ ਇੱਕ ਮਹੱਤਵਪੂਰਨ ਅਧਿਆਇ ਹੈ। ਉਨ੍ਹਾਂ ਕਿਹਾ ਕਿ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਸ਼ੁਰੂ ਹੋਈ ਇਹ ਯਾਤਰਾ 2014 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕੌਮੀ ਪੱਧਰ ’ਤੇ ਅੱਗੇ ਵਧੀ। ਸੇਠੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ‘ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਅਤੇ ਸਭ ਦਾ ਪ੍ਰਯਾਸ’ ਦੇ ਮੰਤਰ ਨੂੰ ਸਰਕਾਰ ਦੀਆਂ ਤਰਜੀਹਾਂ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ ਪ੍ਰਸ਼ਾਸਨਿਕ ਤਜ਼ਰਬੇ ਅਤੇ ਰਾਸ਼ਟਰ ਨਿਰਮਾਣ ਦੀ ਸੋਚ ਨਾਲ ਜੁੜਿਆ ਰਿਹਾ ਹੈ। ਸੇਠੂ ਨੇ ਕਿਹਾ ਕਿ 2047 ਤੱਕ ਵਿਕਸਿਤ ਅਤੇ ਆਤਮਨਿਰਭਰ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਂਝੀਆਂ ਕੋਸ਼ਿਸ਼ਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਕਾਸ, ਆਤਮਨਿਰਭਰਤਾ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਅੱਗੇ ਵਧਾਉਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ।