- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੂੰ ਕਮਾਨ ਮਿਲਣ ’ਤੇ ਪ੍ਰਗਟਾਈ ਖੁਸ਼ੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੇ ਜਾਣ ’ਤੇ ਬਲਾਕ ਕਾਂਗਰਸ ਮੁਕੇਰੀਆਂ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਗੱਲਬਾਤ ਦੌਰਾਨ ਰਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਇੱਕ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਫ਼ੈਸਲਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਰਵਿੰਦਰ ਸਿੰਘ ਨੇ ਕਿਹਾ ਕਿ ਪਰਗਟ ਸਿੰਘ ਇੱਕ ਤਜਰਬੇਕਾਰ, ਪ੍ਰਸਿੱਧ ਅਤੇ ਸਾਫ਼-ਸੁਥਰੇ ਅਕਸ ਵਾਲੇ ਆਗੂ ਹਨ। ਖੇਡ ਦੇ ਮੈਦਾਨ ਤੋਂ ਲੈ ਕੇ ਰਾਜਨੀਤੀ ਤੱਕ ਉਨ੍ਹਾਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਅਗਵਾਈ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੇ ਤਜਰਬੇ ਦਾ ਲਾਭ ਯਕੀਨੀ ਤੌਰ ’ਤੇ ਪਾਰਟੀ ਸੰਗਠਨ ਨੂੰ ਮਿਲੇਗਾ ਅਤੇ ਕਾਂਗਰਸੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਅਤੇ ਇਕਜੁੱਟਤਾ ਨਾਲ ਲੜੇਗੀ।