ਅਨਿਲ ਠਾਕੁਰ ‘ਆਪ’ ਦੇ ਜ਼ਿਲ੍ਹਾ ਸਕੱਤਰ ਨਿਯੁਕਤ
ਅਨਿਲ ਠਾਕੁਰ ‘ਆਪ’ ਦੇ ਜ਼ਿਲ੍ਹਾ ਸਕੱਤਰ ਨਿਯੁਕਤ
Publish Date: Sun, 18 Oct 2026 05:10 PM (IST)
Updated Date: Sun, 18 Oct 2026 05:12 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਆਮ ਆਦਮੀ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੀਨੀਅਰ ਆਗੂ ਅਨਿਲ ਠਾਕੁਰ ਸਰਪੰਚ ਹਰਸਾ ਮਾਨਸਰ ਨੂੰ ਹੁਸ਼ਿਆਰਪੁਰ ਦਿਹਾਤੀ ਲਈ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਰਪੰਚ ਅਨਿਲ ਠਾਕੁਰ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਦੌਰਾਨ ਸਰਪੰਚ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਮੁਕੇਰੀਆਂ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।