- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰਾਂ ਦੀ ਜਾਨ ਦੀ ਕੀਮਤ ਦੋ ਲੱਖ ਨਹੀਂ, 50 ਲੱਖ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ: ਪੰਮੀ ਪੰਡੋਰੀ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਲਹਿਰਾਗਾਗਾ-ਜਾਖਲ ਰੋਡ ’ਤੇ ਮਗਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਪੰਮੀ ਪੰਡੋਰੀ ਬੀਜੇਪੀ ਦੇ ਸੀਨੀਅਰ ਆਗੂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਲਗਭਗ 25 ਵਿਅਕਤੀ ਪ੍ਰਭਾਵਿਤ ਹੋਏ ਅਤੇ ਕਰੀਬ 10 ਮੌਤਾਂ ਹੋਣ ਦੀ ਗੱਲ ਸਾਹਮਣੇ ਆਈ ਹੈ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਇੱਕ ਬੱਚੇ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਗਈ। ਅਜਿਹੇ ਬੱਚਿਆਂ ਦੇ ਪਾਲਣ-ਪੋਸ਼ਣ, ਪੜ੍ਹਾਈ ਅਤੇ ਭਵਿੱਖ ਦੀ ਜ਼ਿੰਮੇਵਾਰੀ ਸਰਕਾਰ ਨੂੰ ਲੈਣੀ ਚਾਹੀਦੀ ਹੈ।