ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਪੀੜਤ ਪਰਿਵਾਰਾਂ ਲਈ ਨਵੀਂ ਉਮੀਦ : ਸੇਠੂ
ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਪੀੜਤ ਪਰਿਵਾਰਾਂ ਲਈ ਨਵੀਂ ਉਮੀਦ: ਅਜੈ ਕੌਸ਼ਲ ਸੇਠੂ
Publish Date: Wed, 21 Oct 2026 05:25 PM (IST)
Updated Date: Wed, 21 Oct 2026 05:27 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਲਈ ਨਵੀਂ ਉਮੀਦ ਲੈ ਕੇ ਆਇਆ ਹੈ। ਇਹ ਪ੍ਰਗਟਾਵਾ ਭਾਜਪਾ ਦੇ ਮੁਕੇਰੀਆਂ ਹਲਕੇ ਦੇ ਸੀਨੀਅਰ ਆਗੂ ਅਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਕੀਤਾ। ਸੇਠੂ ਨੇ ਦੱਸਿਆ ਕਿ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਿਆਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸੇਧਦਿਆਂ ਸੇਠੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦੇ ਬਾਵਜੂਦ ਨਸ਼ਾ ਪੀੜਤ ਪਰਿਵਾਰ ਠੋਸ ਕਾਰਵਾਈ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਦੇ ਐਲਾਨ ਜ਼ਮੀਨੀ ਪੱਧਰ ਤੇ ਲੋੜੀਂਦੇ ਨਤੀਜੇ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ ਅਤੇ 31 ਦਸੰਬਰ 2029 ਤੱਕ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਟੀਚਾ ਰੱਖਿਆ ਗਿਆ ਹੈ।