- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਹੋਏ ਸਵਾਲ: ਅਜੈ ਕੌਸ਼ਲ ਸੇਠੂ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜਿਕ ਕਾਰਕੁੰਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾਂਦਾ ਹੈ, ਤਾਂ ਇਹ ਬੇਹੱਦ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦਾ ਮਨੋਬਲ ਵੀ ਕਮਜ਼ੋਰ ਕਰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਕਰਨ ਦੇ ਦਾਅਵੇ ਕਰਦੀ ਹੈ, ਪਰ ਅਜਿਹੀਆਂ ਵਾਰਦਾਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਅਜੈ ਕੌਸ਼ਲ ਸੇਠੂ ਨੇ ਪੰਜਾਬ ਵਿੱਚ ਕਾਨੂੰਨ ਦੇ ਰਾਜ ਦੀ ਥਾਂ ਜੰਗਲ ਰਾਜ ਵਰਗੀ ਸਥਿਤੀ ਹੋਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ।