- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ-ਭਾਜਪਾ ਦਾ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ ਲਈ ਇਤਿਹਾਸਕ ਕਦਮ: ਲਾਲੀ ਬਾਜਵਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਐਲਾਨ ਹੋਣ ’ਤੇ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਇਸ ਨੂੰ ਪੰਜਾਬ ਦੇ ਭਵਿੱਖ, ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਭਾਈਚਾਰਕ ਸਾਂਝ ਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਬਹਾਲੀ ਸਾਡੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਪਹਿਲਾਂ ਹੀ ਬਰਬਾਦ ਕਰ ਦਿੱਤਾ ਹੈ, ਜਦਕਿ ਕਾਂਗਰਸ ਕੋਲ ਵੀ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਡਬਲ ਇੰਜਣ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਸੁਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ।