ਨਹੀਂ ਚੱਲ ਰਹੀਆਂ ਸ਼ਹਿਰ ਅੰਦਰ ਲੱਗੀਆਂ ਸਟਰੀਟ ਲਾਈਟਾਂ ਨਹੀਂ ਚੱਲ ਰਹੀਆਂ ਸ਼ਹਿਰ ਅੰਦਰ ਲੱਗੀਆਂ ਸਟਰੀਟ ਲਾਈਟਾਂ
Publish Date: Thu, 19 Nov 2026 05:03 PM (IST)
Updated Date: Thu, 19 Nov 2026 05:06 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਭਾਵੇਂ ਮੌਜੂਦਾ ਸਰਕਾਰ ਵੱਲੋਂ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਥਾਨਕ ਸ਼ਹਿਰ ਅੰਦਰ ਲੱਗੀਆਂ ਨਗਰ ਕੌਂਸਲ ਦੀਆਂ ਸਟਰੀਟ ਲਾਈਟਾਂ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈਆਂ ਹਨ ਜੋ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ ਰਹੀਆਂ ਹਨ। ਇਹਨਾਂ ਸਟਰੀਟ ਲਾਈਟਾਂ ਦੇ ਬੰਦ ਕਾਰਨ ਰਾਤ ਸਮੇਂ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਸ਼ਹਿਰ ਦੇ ਚੌਂਕਾਂ ਵਿੱਚ ਹਨੇਰਾ ਛਾਇਆ ਰਹਿੰਦਾ ਹੈ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਸਥਾਨਕ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਰੋਡ ਅਤੇ ਹੁਸ਼ਿਆਰਪੁਰ ਰੋਡ ਦੀਆਂ ਲਾਈਟਾਂ ਲੱਗੀਆਂ ਤਾਂ ਜਰੂਰ ਹਨ ਪਰ ਜਿਆਦਾਤਰ ਨਹੀਂ ਜਗ ਰਹੀਆਂ। ਲੋਕਾਂ ਦਾ ਕਹਿਣਾ ਹੈ ਕਿ ਹਨੇਰੇ ਦਾ ਫਾਇਦਾ ਉਠਾ ਕੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਧਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਹਨੇਰੇ ਕਾਰਨ ਸੜਕ ਹਾਦਸੇ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਹਨੇਰੇ ਤੋਂ ਰਾਹਤ ਮਿਲ ਸਕੇ। ਇਸ ਸਬੰਧੀ ਗੱਲਬਾਤ ਕਰਦਿਆਂ ਗੜਸ਼ੰਕਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਪੰਨੂ ਨੇ ਕਿਹਾ ਕਿ ਸ਼ਹਿਰ ਵਿੱਚ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਗੜਸ਼ੰਕਰ ਵਿੱਚ ਵਿਕਾਸ ਦੇਖਣ ਨੂੰ ਨਹੀਂ ਮਿਲਿਆ। ਪ੍ਰਸ਼ਾਸਨ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਤੁਰੰਤ ਰਿਪੇਅਰ ਕਰਕੇ ਠੀਕ ਕੀਤੀਆਂ ਜਾਣ ਕਿਉਂਕਿ ਅਗਾਹ ਧੁੰਦ ਦਾ ਮੌਸਮ ਸੁਰੂ ਹੋਣ ਜਾ ਰਿਹਾ ਹੈ। ਸਟਰੀਟ ਲਾਈਟਾਂ ਦੇ ਨਾਲ ਨਾਲ ਕੇਵਲ ਤਾਰਾਂ ਅਤੇ ਡਿਵਾਈਡਰਾਂ ਦੀ ਰਿਪੇਅਰ ਕੀਤੀ ਜਾਵੇ ਅਤੇ ਸਿਗਨਲ ਲਾਈਟਾਂ ਲਗਾਈਆਂ ਜਾਣ ਤਾਂ ਜੋ ਸ਼ਹਿਰ ਵਿੱਚ ਐਂਟਰੀ ਕਰਨ ਵਾਲੇ ਵਾਹਨਾਂ ਨੂੰ ਪਤਾ ਚੱਲ ਸਕੇ ਕਿ ਅਗਾਹ ਡਿਵੈਡਰੀ ਸ਼ੁਰੂ ਹਨ ਕਿਉਂਕਿ ਸਟਰੀਟ ਲਾਈਟਾਂ ਬੰਦ ਅਤੇ ਸਿਗਨਲ ਲਾਈਟਾਂ ਨਾ ਹੋਣ ਕਾਰਨ ਇਹਨਾਂ ਡਿਵਾਈਡਰਾਂ ਕਾਰਨ ਵੀ ਸ਼ਹਿਰ ਅੰਦਰ ਹੁਣ ਤੱਕ ਕਈ ਹਾਦਸੇ ਵਾਪਰ ਚੁੱਕੇ ਹਨ।