ਵਿਦਿਆਰਥੀਆਂ ਨੇ ਜ਼ੋਨਲ ਯੁਵਕ ਮੇਲੇ ’ਚ ਜਿੱਤੇ 16 ਇਨਾਮ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ ਮੇਲੇ ’ਚ ਜਿੱਤੇ 16 ਇਨਾਮ
Publish Date: Sat, 28 Nov 2026 04:02 PM (IST)
Updated Date: Sat, 28 Nov 2026 04:04 PM (IST)
ਗੌਰਵ, ਪੰਜਾਬੀ ਜਾਗਰਣ ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਜ਼ੋਨਲ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੇਲੇ ਵਿੱਚ ਕਾਲਜ ਦੇ 70 ਵਿਦਿਆਰਥੀਆਂ ਨੇ 38 ਟੀਮਾਂ ਰਾਹੀਂ ਭਾਗ ਲਿਆ। ਇਨ੍ਹਾਂ ਵਿੱਚੋਂ 16 ਟੀਮਾਂ ਨੇ ਇਨਾਮ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕੰਟੀਜੈਂਟ ਇੰਚਾਰਜ ਡਾ. ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਪੋਸਟਰ ਮੇਕਿੰਗ ਵਿੱਚ ਕਾਲਜ ਨੇ ਪਹਿਲਾ ਸਥਾਨ ਹਾਸਲ ਕੀਤਾ। ਗਰੁੱਪ ਸ਼ਬਦ, ਗਰੁੱਪ ਸੌਂਗ, ਫੋਕ ਆਰਕੈਸਟਰਾ, ਨਾਨ-ਪਰਕਸ਼ਨ ਅਤੇ ਬਾਗ਼ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਇੰਡੀਅਨ ਆਰਕੈਸਟਰਾ, ਲੋਕ ਗੀਤ, ਗੀਤ, ਵਾਰ, ਵਿਰਾਸਤੀ ਗੀਤ ਅਤੇ ਮਲਵਈ ਗਿੱਧੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਵਿਅਕਤੀਗਤ ਮੁਕਾਬਲਿਆਂ ਵਿੱਚ ਗੁਰਪ੍ਰੀਤ ਸਿੰਘ ਨੇ ਗਰੁੱਪ ਸੌਂਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਕਿਰਨਦੀਪ ਕੌਰ ਨੇ ਸ਼ਬਦ, ਮਨਜੋਤ ਕੌਰ ਨੇ ਵਾਰ, ਜਸ਼ਨਪ੍ਰੀਤ ਸਿੰਘ ਨੇ ਇੰਡੀਅਨ ਆਰਕੈਸਟਰਾ ਅਤੇ ਪ੍ਰਾਚੀ ਨੇ ਵਿਰਾਸਤੀ ਗੀਤ ਵਿੱਚ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਗੁਣਾਂ ਦੇ ਵਿਕਾਸ ਅਤੇ ਆਪਣੀ ਵਿਰਾਸਤ ਨਾਲ ਜੁੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।