ਵਿਦਿਆਰਥੀਆਂ ਨੇ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਜੀ.ਜੀ.ਡੀ.ਐੱਸ.ਡੀ. ਕਾਲਜੀਏਟ ਸਕੂਲ ਹਰਿਆਣਾ ਵਿਖੇ ਦੀਵਾਲੀ ਮੌਕੇ ਵਿਦਿਆਰਥੀਆਂ ਨੇ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ
Publish Date: Fri, 06 Nov 2026 04:08 PM (IST)
Updated Date: Fri, 06 Nov 2026 04:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਰਿਆਣਾ: ਜੀ.ਜੀ.ਡੀ.ਐੱਸ.ਡੀ. ਕਾਲਜੀਏਟ ਸਕੂਲ ਹਰਿਆਣਾ ਵਿਖੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ ਅਤੇ ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੀ ਅਗਵਾਈ ਅਤੇ ਸਕੂਲ ਇੰਚਾਰਜ ਡਾ. ਸ਼ੂਚੀ ਸ਼ਰਮਾ ਦੀ ਨਿਗਰਾਨੀ ਹੇਠ ਬਿਜ਼ਨਸ ਬਲਾਸਟਰ ਤਹਿਤ ਦੀਵਾਲੀ ਮੌਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪਾਂ ਵਿੱਚ ਦੀਵੇ, ਮੋਮਬੱਤੀਆਂ, ਰੰਗੋਲੀ, ਸਜਾਵਟੀ ਥਾਲੀਆਂ, ਲੜੀਆਂ ਅਤੇ ਹੋਰ ਹੱਥੀਂ ਤਿਆਰ ਕੀਤੀਆਂ ਵਸਤਾਂ ਪ੍ਰਦਰਸ਼ਿਤ ਕੀਤੀਆਂ। ਵਿਦਿਆਰਥੀਆਂ ਵੱਲੋਂ ਇਨ੍ਹਾਂ ਵਸਤਾਂ ਦੀ ਵਿਕਰੀ ਵੀ ਕੀਤੀ ਗਈ, ਜਿਸ ਵਿੱਚ ਅਧਿਆਪਕਾਂ ਅਤੇ ਹੋਰਨਾਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਉੱਦਮੀ ਸੋਚ ਦਾ ਵਿਕਾਸ ਹੁੰਦਾ ਹੈ। ਡਾ. ਸ਼ੂਚੀ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਸਿਰਜਣਾਤਮਕਤਾ ਦੀ ਪ੍ਰਸ਼ੰਸਾ ਕੀਤੀ। ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ ਅਤੇ ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਨੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਦੇ ਭਵਿੱਖ ਲਈ ਲਾਹੇਵੰਦ ਦੱਸਿਆ। ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ।