- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਡਾ.ਇਸ਼ਾਂਕ ਵਲੋਂ ਆਮ ਆਦਮੀ ਕਲੀਨਿਕ ਚੱਬੇਵਾਲ ਦਾ ਅਚਨਚੇਤ ਦੌਰਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਮਿਆਰੀ ਅਤੇ ਸਮੇਂ ਸਿਰ ਲਾਭ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਆਮ ਆਦਮੀ ਕਲੀਨਿਕ ਚੱਬੇਵਾਲ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਅਚਾਨਕ ਜਾਂਚ ਦਾ ਮੁੱਖ ਉਦੇਸ਼ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ, ਸਟਾਫ਼ ਦੀ ਕਾਰਗੁਜ਼ਾਰੀ, ਦਵਾਈਆਂ ਅਤੇ ਜਾਂਚ ਸਹੂਲਤਾਂ ਦੀ ਉਪਲਬਧਤਾ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਕਲੀਨਿਕ ਦੇ ਵੱਖ-ਵੱਖ ਵਿਭਾਗਾਂ, ਦਵਾਈਆਂ ਦੀ ਉਪਲਬਧਤਾ, ਲੈਬ ਟੈਸਟਾਂ, ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਰਿਕਾਰਡ ਦੀ ਸੰਭਾਲ ਸਮੇਤ ਹੋਰ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਲੋਕਾਂ ਦੀ ਸੇਵਾ ਦਾ ਮਹੱਤਵਪੂਰਨ ਕੇਂਦਰ ਹਨ ਅਤੇ ਇਨ੍ਹਾਂ ਵਿੱਚ ਉਪਲਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅਜਿਹੀਆਂ ਜਾਂਚਾਂ ਅਤੇ ਫੀਡਬੈਕ ਦੀ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ, ਡਾ. ਪ੍ਰਿਤੀਕਾ, ਡਾ. ਸਰਬਜੀਤ ਸਿੰਘ, ਪਵਨ ਸੈਣੀ, ਬਲਬੀਰ ਸਿੰਘ, ਇੰਦਰਜੀਤ ਕੌਰ, ਅਮਨਦੀਪ ਕੌਰ ਤੋਂ ਇਲਾਵਾ ਪਿੰਡ ਦੇ ਮੌਜੂਦਾ ਅਤੇ ਸਾਬਕਾ ਸਰਪੰਚ ਆਦਿ ਹਾਜ਼ਰ ਸਨ।