- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲਾਂ ਵਿੱਚ ਪ੍ਰਬੰਧਾਂ ਦੀਆਂ ਖਾਮੀਆਂ ਨੂੰ ਲੈ ਕੇ ਜਿਲ੍ਹਾ ਸਿੱਖਿਆ ਅਫਸਰ ਨੇ ਦਿਖਾਈ ਸਖਤੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਕੌਰ ਵਲੋਂ ਦਸੂਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦਾ ਨਿਰੀਖਣ ਕੀਤਾ। ਇੱਥੇ ਸਕੂਲ ਪ੍ਰਬੰਧਕਾਂ ਵੱਲੋਂ ਕਾਇਮ ਰੱਖੇ ਗਏ ਵਿੱਦਿਅਕ ਮਾਹੌਲ ਅਤੇ ਪ੍ਰਬੰਧਾਂ ਨੂੰ ਦੇਖ ਕੇ ਉਨ੍ਹਾਂ ਨੇ ਤਸੱਲੀ ਪ੍ਰਗਟਾਈ ਅਤੇ ਸਕੂਲ ਪ੍ਰਬੰਧਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੋਰਨਾਂ ਸਕੂਲਾਂ ਨੂੰ ਵੀ ਇਸੇ ਤਰ੍ਹਾਂ ਬਿਹਤਰ ਪ੍ਰਬੰਧ ਕਾਇਮ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ। ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਅਹਿਮ ਜ਼ਿੰਮੇਵਾਰੀ ਹੈ। ਨਿਰੀਖਣ ਦੌਰਾਨ ਡੀਈਓ ਹਰਜਿੰਦਰ ਕੌਰ ਨੇ ਸਰਕਾਰੀ ਸਕੂਲਾਂ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਸਥਾਪਤ ਕੀਤੇ ਗਏ ਹਨ।