ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੌਰਾਨ ਕੋਈ ਕੰਮ ਨਹੀਂ ਕੀਤਾ ਜਦਕਿ ਸੂਬੇ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ਼ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੌਰਾਨ ਹੀ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ 'ਚ ਕਰਵਾਈ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ-ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਆਈ ਹੈ , ਉਦੋਂ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਕੋਈ ਮਾਮੂਲੀ ਚੋਣਾਂ ਨਹੀਂ ਤੇ ਇਨ੍ਹਾਂ ਚੋਣਾਂ ਨਾਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ 'ਚ ਗਠਜੋੜ ਚਾਰੇ ਹਲਕਿਆਂ ਤੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਰਾਪਤ ਕਰੇਗਾ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਜੋ ਇਨਸਾਨ ਸੂਬੇ ਦੀ ਜਨਤਾ ਸਾਹਮਣੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਭੁੱਲ ਸਕਦਾ ਹੈ , ਉਹ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕਰੇਗਾ। ਉਨ੍ਹਾਂ ਵੋਟਰਾਂ ਨੂੰ ਬਿਨਾਂ ਕਿਸੇ ਡਰ-ਭੈਅ ਤੋਂ ਗਠਜੋੜ ਉਮੀਦਵਾਰ ਜੰਗੀ ਲਾਲ ਮਹਾਜਨ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਸੂਬਾ ਇੰਚਾਰਜ ਪ੍ਰਕਾਸ਼ ਝਾਅ, ਸੂਬਾ ਪ੍ਰਧਾਨ ਸ਼ਵੇਤ ਮਲਿਕ, ਜਨਰਲ ਸਕੱਤਰ ਯੂਥ ਅਕਾਲੀ ਦਲ ਸਰਬਜੋਤ ਸਿੰਘ ਸਾਬੀ ਆਦਿ ਨੇ ਕਿਹਾ ਕਿ ਅਕਾਲੀ-ਭਾਜਪਾ ਵਰਕਰਾਂ ਉੱਤੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਕੁੂੜ ਪ੍ਰਚਾਰ ਦਾ ਕੋਈ ਅਸਰ ਨਹੀਂ ਹੈ ਕਿਉਂਕਿ ਪਿਛਲੇ ਢਾਈ ਸਾਲਾਂ ਦੌਰਾਨ ਹਲਕੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਕੰਮਕਾਜ ਚੰਗੀ ਤਰ੍ਹਾਂ ਵੇਖ ਪਰਖ਼ ਲਿਆ ਹੈ। ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾ ਰਾਜ ਚਲਾਉਣ 'ਚ ਅਸਫ਼ਲ ਸਿੱਧ ਹੋਏ ਹਨ ਤੇ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ ਸਾਬਤ ਹੋਈ ਹੈ।

ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਵਿਧਾਇਕ ਦਿਨੇਸ਼ ਬੱਬੂ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਭੁੱਲੇਰਾਠਾਂ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ, ਬੀਬੀ ਸੁਖਜੀਤ ਕੌਰ ਸਾਹੀ, ਬੀਬੀ ਮਹਿੰਦਰ ਕੌਰ ਜੋਸ਼, ਮੀਤ ਪ੍ਰਧਾਨ ਉਮੇਸ਼ ਸ਼ਾਕਰ, ਕੁੰਵਰ ਸੰਗਰਾਮ ਸਿੰਘ, ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਸਰਕਲ ਪ੍ਰਧਾਨ ਆਸਾ ਸਿੰਘ ਕੋਲੀਆਂ, ਲਖਵਿੰਦਰ ਸਿੰਘ ਟਿੰਮੀ, ਸੌਦਾਗਰ ਸਿੰਘ ਚਨੌਰ, ਜਥੇਦਾਰ ਸੁਖਦੇਵ ਸਿੰਘ ਕਾਲੇਬਾਗ, ਈਸ਼ਰ ਸਿੰਘ ਮੰਝਪੁਰ, ਬਾਬਾ ਮੋਹਨ ਸਿੰਘ ਟਾਂਡਾ ਰਾਮ ਸਹਾਏ, ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ, ਨਰਿੰਦਰ ਪਰਮਾਰ, ਐਡਵੋਕੇਟ ਬਿ੍ਜ ਬਾਲਾ ਸਮੇਤ ਵੱਡੀ ਗਿਣਤੀ 'ਚ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਰੈਲੀ 'ਚ ਸ਼ਮੂਲੀਅਤ ਕੀਤੀ।