ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸ ਲੜੀ ਵਿਚ ਐੱਮਕਾਮ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿਚ ਥਾਂ ਬਣਾ ਕੇ ਕਾਲਜ ਦਾ ਮਾਣ ਵਧਾਇਆ ਹੈ। ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿੰ੍ਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਐੱਮਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਸੁਨੈਨਾ ਨੇ 94.8 ਫ਼ੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ 'ਚੋਂ ਦੂਜਾ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ੍ਹ ਵਿਦਿਆਥਣ ਬੰਦਨਾ ਨੇ 92.9 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਚੌਥਾ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਜਦਕਿ ਵਿਦਿਆਰਥਣ ਸ਼ਿਵਾਨੀ ਨੇ 90.9 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਸਮੇਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਮਣੀ ਕਮੇਟੀ, ਮੈਨੇਜ਼ਰ ਸੁਰਜੀਤ ਸਿੰਘ ਭੱਟੀਆਂ, ਕੁਲਦੀਪ ਸਿੰਘ ਬਰਿਆਣਾ, ਸਤਪਾਲ ਸਿੰਘ, ਹਰਪਾਲ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਚੱਕ, ਦਵਿੰਦਰ ਸਿੰਘ, ਗੁਰਦੀਪ ਸਿੰਘ ਐਡਵੋਕੇਟ, ਅਜੀਤ ਸਿੰਘ ਸਚਦੇਵਾ ਨੇ ਕਾਮਰਸ ਵਿਭਾਗ ਦੇ ਮੁੱਖੀ ਡਾ. ਸੋਨੀਆ ਚੌਹਾਨ, ਪੋ੍. ਨਵਜੀਤ ਕੌਰ, ਪੋ੍. ਸੁਮਨ ਦੇਵੀ, ਸਹਾਇਕ ਪੋ੍. ਸੁਰਭੀ ਅਬਰੋਲ, ਸਹਾਇਕ ਪੋ੍. ਮੋਨਿਕਾ, ਵਿਦਿਆਰਥਣਾਂ ਅਤੇ ਉਨਾਂ੍ਹ ਦੇ ਮਾਪਿਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪੇ੍ਰਿਆ।