- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁੰਦਰ ਸ਼ਾਮ ਅਰੋੜਾ ਨੇ ਜਨਤਾ ਸਾਹਮਣੇ ਰੱਖਿਆ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਪਾਰਦਰਸ਼ਤਾ ਜ਼ਰੂਰੀ ਹੈ ਅਤੇ ਮੀਡੀਆ ਸਰਕਾਰੀ ਰਿਕਾਰਡ ਦੀ ਜਾਂਚ ਕਰ ਕੇ ਲੋਕਾਂ ਤੱਕ ਸਹੀ ਤੱਥ ਪਹੁੰਚਾਏ। ਅਰੋੜਾ ਨੇ ਦੱਸਿਆ ਕਿ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ, ਕਮਿਊਨਿਟੀ ਸੈਂਟਰ, ਓਪਨ ਜਿਮ, ਸਾਈਕਲ ਟਰੈਕ, ਸਪੋਰਟਸ ਕੰਪਲੈਕਸ, ਬੱਸ ਕਿਊ ਸ਼ੈਲਟਰ, ਆਕਸੀਜਨ ਪਲਾਂਟ ਅਤੇ ਦੋ ਫਾਇਰ ਬ੍ਰਿਗੇਡ ਗੱਡੀਆਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਔਰਤਾਂ ਦੀ ਸਹੂਲਤ ਲਈ 38 ਈ-ਰਿਕਸ਼ੇ ਅਤੇ 6 ਵੋਲਵੋ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ। ਸਿੱਖਿਆ ਖੇਤਰ ਵਿੱਚ ‘ਪ੍ਰੋਜੈਕਟ ਸਮਰਪਣ’ ਤਹਿਤ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬੈਂਚਾਂ ਦਾ ਪ੍ਰਬੰਧ ਕੀਤਾ ਗਿਆ। 33 ਸਕੂਲਾਂ ਵਿੱਚ ਰੇਨਵਾਟਰ ਹਾਰਵੈਸਟਿੰਗ ਸਿਸਟਮ ਲਗਾਏ ਗਏ ਅਤੇ ਸਰਕਾਰੀ ਕਾਲਜ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਤੇ ਗਰਲਜ਼ ਹੋਸਟਲ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 22 ਕਰੋੜ ਰੁਪਏ ਦੀ ਲਾਗਤ ਨਾਲ 66 ਕੇਵੀ ਅੰਡਰਗਰਾਊਂਡ ਬਿਜਲੀ ਕੇਬਲ ਸਿਸਟਮ ਲਗਾਇਆ ਗਿਆ, ਜਿਸ ਨਾਲ 56 ਹਜ਼ਾਰ ਤੋਂ ਵੱਧ ਖਪਤਕਾਰਾਂ ਨੂੰ ਲਾਭ ਮਿਲਿਆ। ਕੋਵਿਡ ਦੌਰਾਨ ਵੀ ਲੋੜਵੰਦਾਂ ਦੀ ਮਦਦ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣਾਉਣਾ ਹੈ।