ਸੁਰਿੰਦਰ ਸਿੰਘ ਬਣੇ ਸਤਿਕਾਰ ਕਮੇਟੀ ਦੇ ਪ੍ਰਧਾਨ
ਸੁਰਿੰਦਰ ਸਿੰਘ ਬਣੇ ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਬਲਾਕ ਭੋਗਪੁਰ ਦੇ ਪ੍ਰਧਾਨ
Publish Date: Sat, 21 Nov 2026 04:34 PM (IST)
Updated Date: Sat, 21 Nov 2026 04:37 PM (IST)
ਦੀਪਕ ਮੱਟੂ, ਪੰਜਾਬੀ ਜਾਗਰਣ ਸ਼ਾਮ ਚੁਰਾਸੀ : ਪਿੰਡ ਮਾਣਕਰਾਏ ਵਿਖੇ ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਭਾਰਤ ਦੀ ਵਿਸ਼ੇਸ਼ ਇਕੱਤਰਤਾ ਰਾਸ਼ਟਰੀ ਪ੍ਰਧਾਨ ਗੁਰਮੁੱਖ ਖੋਸਲਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਜਥੇਬੰਦੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਗੁਰਮੁੱਖ ਖੋਸਲਾ ਵੱਲੋਂ ਸੁਰਿੰਦਰ ਸਿੰਘ ਨੂੰ ਬਲਾਕ ਭੋਗਪੁਰ ਦਾ ਪ੍ਰਧਾਨ ਅਤੇ ਕੁਲਵੰਤ ਰਾਮ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਸਨਮਾਨਿਤ ਕੀਤਾ ਅਤੇ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਗੁਰਮੁੱਖ ਖੋਸਲਾ ਨੇ ਕਿਹਾ ਕਿ ਕਮੇਟੀ ਦਾ ਪੂਰੇ ਭਾਰਤ ਵਿੱਚ ਵਿਸਥਾਰ ਕਰਨਾ ਮੁੱਖ ਟੀਚਾ ਹੈ। ਜਥੇਬੰਦੀ ਸਮਾਜ ਦੇ ਮਸਲਿਆਂ ਨੂੰ ਹੱਲ ਕਰਵਾਉਣ ਅਤੇ ਲੋਕ ਹਿੱਤਾਂ ਲਈ ਲਗਾਤਾਰ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਨੌਜਵਾਨਾਂ ਨੂੰ ਸਮਾਜਿਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸੁਨੀਲ ਕੁਮਾਰ ਗਰੋਇਆ, ਹਰਵਿੰਦਰ ਸਿੰਘ ਲਾਡੀ, ਸਰਬਜੀਤ ਸਿੰਘ ਸ਼ਨੀ, ਗਗਨਦੀਪ ਹੀਰ, ਕੁਲਵੰਤ ਸਿੰਘ, ਦਿਲਰਾਜ ਸਿੰਘ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਤਵੰਤੇ ਹਾਜ਼ਰ ਸਨ।