- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਾਂਡਾ ਦੇ ਲਹੌਰੀਆ ਮੁਹੱਲੇ ’ਚ 14 ਸਤੰਬਰ ਨੂੰ ਹੋਏ ਬਜ਼ੁਰਗ ਗੁਲਜ਼ਾਰ ਸਿੰਘ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮੁਲਜ਼ਮ ਹਾਦਸੇ ’ਚ ਜ਼ਖ਼ਮੀ ਹੋਣ ਕਾਰਨ ਹਸਪਤਾਲ ’ਚ ਇਲਾਜ ਅਧੀਨ ਹੈ ਅਤੇ ਇੱਕ ਦੀ ਗ੍ਰਿਫ਼ਤਾਰੀ ਬਾਕੀ ਹੈ।

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਟਾਂਡਾ ਦੇ ਲਹੌਰੀਆ ਮੁਹੱਲੇ ’ਚ 14 ਸਤੰਬਰ ਨੂੰ ਹੋਏ ਬਜ਼ੁਰਗ ਗੁਲਜ਼ਾਰ ਸਿੰਘ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮੁਲਜ਼ਮ ਹਾਦਸੇ ’ਚ ਜ਼ਖ਼ਮੀ ਹੋਣ ਕਾਰਨ ਹਸਪਤਾਲ ’ਚ ਇਲਾਜ ਅਧੀਨ ਹੈ ਅਤੇ ਇੱਕ ਦੀ ਗ੍ਰਿਫ਼ਤਾਰੀ ਬਾਕੀ ਹੈ। ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਪੁਲਿਸ ਅਨੁਸਾਰ ਕਤਲ ਮਾਮਲੇ ’ਚ ਕਰਨ ਉਰਫ਼ ਭੀਚਾ ਨੂੰ 22 ਸਤੰਬਰ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਕਤਲ ਦੀ ਵਾਰਦਾਤ ਬਾਬਾ ਤੇਜਿੰਦਰ ਸਿੰਘ ਉਰਫ਼ ਬਿੱਟੂ ਅਤੇ ਡਾਕਟਰ ਬਲਵਿੰਦਰ ਸਿੰਘ ਭਾਟੀਆ ਨੇ ਕਥਿਤ ਤੌਰ ’ਤੇ ਸੁਪਾਰੀ ਲੈ ਕੇ ਕੀਤੀ ਸੀ। ਇਸ ਮਗਰੋਂ ਪੁਲਿਸ ਨੇ ਕਤਲ ਦੇ ਕਥਿਤ ਮਾਸਟਰਮਾਈਂਡ ਤੇਜਿੰਦਰ ਸਿੰਘ ਉਰਫ਼ ਬਿੱਟੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਡੀਐੱਸਪੀ ਮੁਤਾਬਕ ਪੁੱਛਗਿੱਛ ਦੌਰਾਨ ਬਿੱਟੂ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਦਾ ਕਤਲ ਅਮਰੀਕਾ ਰਹਿੰਦੇ ਜਗਜੀਤ ਸਿੰਘ ਦੇ ਕਹਿਣ ’ਤੇ ਕਰਵਾਇਆ ਗਿਆ। ਪੁਲਿਸ ਅਨੁਸਾਰ ਜਗਜੀਤ ਸਿੰਘ ਦੇ ਭਰਾ ਜੈ ਦੇਵ ਸਿੰਘ ਦਾ 1980 ’ਚ ਗੁਲਜ਼ਾਰ ਸਿੰਘ ਦੇ ਪਿਤਾ ਪ੍ਰਲਾਦ ਸਿੰਘ ਨੇ ਕਤਲ ਕੀਤਾ ਸੀ। ਇਸ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਗਜੀਤ ਨੇ ਕਥਿਤ ਤੌਰ ’ਤੇ ਗੁਲਜ਼ਾਰ ਸਿੰਘ ਨੂੰ ਨਿਸ਼ਾਨਾ ਬਣਾਇਆ।
ਪੁਲਿਸ ਮੁਤਾਬਕ ਜਗਜੀਤ ਸਿੰਘ ਨੇ ਵਿਦੇਸ਼ ਤੋਂ ਪੈਸੇ ਭੇਜੇ, ਜੋ ਬਿੱਟੂ ਰਾਹੀਂ ਜਤਿੰਦਰ ਸਿੰਘ ਉਰਫ਼ ਲਾਡਾ ਤੱਕ ਪਹੁੰਚੇ। ਲਾਡਾ ਇਸ ਮਾਮਲੇ ’ਚ ਲੋੜੀਂਦਾ ਹੈ ਅਤੇ ਹਾਦਸੇ ’ਚ ਜ਼ਖ਼ਮੀ ਹੋਣ ਕਾਰਨ ਹਸਪਤਾਲ ’ਚ ਇਲਾਜ ਅਧੀਨ ਹੈ। ਪੁਲਿਸ ਨੇ ਤੇਜਿੰਦਰ ਸਿੰਘ, ਕਰਨ ਉਰਫ਼ ਭੀਚਾ, ਸਾਹਿਬ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਜੀਤ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ।