ਸੁਰਿੰਦਰ ਿਢੱਲੋਂ, ਟਾਂਡਾ ਉੜਮੜ : ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਗੁਰਦੇਵ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਸਹਿਬਾਜ਼ਪੁਰ ਵਿਖੇ ਕਿਸਾਨ ਬਿੱਕਰ ਸਿੰਘ ਦੇ ਘਰ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ 'ਚ ਡਾ. ਅਜੈਬ ਸਿੰਘ, ਸਹਾਇਕ ਪੋ੍ਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਇੰਜੀਨੀਅਰ ਲਵਲੀ, ਸਹਾਇਕ ਖੇਤੀਬਾੜੀ ਇੰਜੀਨੀਅਰ ਉਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਡਾ. ਅਜੈਬ ਸਿੰਘ ਨੇ ਕੈਂਪ 'ਚ ਹਾਜ਼ਰ ਕਿਸਾਨਾਂ ਨੂੰ ਪੈਡੀ ਟਰਾਂਸਪਲਾਂਟਰ ਮਸ਼ੀਨ ਝੋਨੇ ਦੀ ਮਸ਼ੀਨੀ ਲੁਆਈ ਤੋਂ ਇਲਾਵਾ ਝੋਨੇ ਦੀ ਲੁਆਈ ਲਈ ਪ੍ਰਚੱਲਿਤ ਵੱਖ-ਵੱਖ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਸਰਕਾਰ ਵਲੋਂ ਮੁਹੱਈਆ ਕੀਤੀਆਂ ਜਾ ਰਹੀਆਂ ਵੱਖ-ਵੱਖ ਮਸ਼ੀਨਾਂ 'ਤੇ ਸਬਸਿਡੀਆਂ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਮਸ਼ੀਨ ਜਿਸ ਨਾਲ ਬਿਜਾਈ ਸਮੇਂ ਹੀ ਬੀਜ, ਖਾਦ ਤੇ ਨਦੀਨਨਾਸ਼ਕ ਦੀ ਸਪਰੇਅ ਹੋ ਜਾਂਦੀ ਹੈ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪੋ੍ਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈੇ। ਉਨ੍ਹਾਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਪੇ੍ਰਿਤ ਕੀਤਾ। ਇਸ ਮੌਕੇ ਡਾ. ਲਵਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਟਾਂਡਾ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਢੁਕਵਾਂ ਸਮਾਂ, ਉਚਿੱਤ ਖਾਦ ਦੀ ਵਰਤੋਂ ਕਰਨ, ਨਦੀਨਾਂ ਦੀ ਰੋਕਥਾਮ, ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਿਛਲੇ ਸਾਲ ਵੱਡੇ ਪੱਧਰ ਤੇ ਝੋਨੇ ਦੇ ਮਧਰੇਪਣ ਦੀ ਬਿਮਾਰੀ ਦੀ ਸਮੱਸਿਆ ਦਾ ਪ੍ਰਭਾਵ ਦੇਖਿਆ ਗਿਆ ਸੀ, ਜਿਸ ਤੋਂ ਬਚਾਅ ਲਈ ਪਨੀਰੀ ਵਾਲੀ ਥਾਂ ਅਤੇ ਵੱਟਾਂ ਉੱਤੇ ਨਦੀਨ ਨਾ ਹੋਣ ਦੇਣ ਅਤੇ ਚਿੱਟੀ ਪਿੱਠ ਵਾਲਾ ਟਿੱਡਾ, ਜੋ ਇਸ ਬਿਮਾਰੀ ਨੂੰ ਫੈਲਾਉਂਦਾ ਹੈ ਦੀ ਆਮਦ ਚੈੱਕ ਕਰਨ ਲਈ ਰਾਤ ਨੂੰ ਬਲੱਬ ਜਗਾਉਣ ਕਿਉਂਕਿ ਇਹ ਟਿੱਡਾ ਰੌਸ਼ਨੀ ਵੱਲ ਆਕਰਸ਼ਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਟਿੱਡੇ ਦੀ ਆਮਦ ਹੋਣ 'ਤੇ ਝੋਨੇ ਦੇ ਮਧਰੇਪਣ ਦੀ ਬਿਮਾਰੀ ਤੋਂ ਬਚਾਅ ਲਈ ਇਸ ਟਿੱਡੇ ਦੀ ਰੋਕਥਾਮ ਅਤੇ ਹੋਰ ਕਿਸੇ ਵੀ ਖੇਤੀਬਾੜੀ ਸਬੰਧਤ ਜਾਣਕਾਰੀ ਲਈ ਕਿਸਾਨ ਵੀਰ ਖੇਤੀਬਾੜੀ ਦਫਤਰ ਟਾਂਡਾ ਵਿਖੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਿਸਾਨਾਂ ਨੂੰ ਸਬਜ਼ੀਆਂ ਦੇ ਬੀਜ ਮੁਫ਼ਤ ਵੰਡੇ ਗਏ। ਇਸ ਮੌਕੇ ਅਵਤਾਰ ਸਿੰਘ, ਅਸਿਸਟੈਂਟ ਮੈਨੇਜਰ ਕਰਿਬਕੋ ਕੰਪਨੀ, ਜਸਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਸੰਧਿਆ ਖੇਤੀਬਾੜੀ ਵਿਸਥਾਰ ਅਫਸਰ, ਸੁਖਵਿੰਦਰ ਸਿੰਘ ਖੇਤੀਬਾੜੀ ਉਪ-ਨਿਰੀਖਕ, ਚਰਨਜੀਤ ਸਿੰਘ, ਠਾਕੁਰ ਦਾਸ, ਦੀਦਾਰ ਸਿੰਘ, ਕੁਲਵੀਰ ਸਿੰਘ, ਹਰਨੇਕ ਸਿੰਘ ਰਾਣੀ ਪਿੰਡ, ਜਸਵੀਰ ਸਿੰਘ ਫਿਰੋਜ ਰੌਲੀਆਂ, ਰਵੀਪਾਲ ਸਿੰਘ ਬਾਜਵਾ ਪੁਲ ਪੁਖਤਾ ਅਤੇ ਹੋਰ ਕਿਸਾਨ ਮੌਜੂਦ ਸਨ।