ਗੌਰਵ, ਗੜ੍ਹਦੀਵਾਲਾ

ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਹਲਕਾ ਇੰਚਾਰਜ ਅਮਰਿੰਦਰ ਸਿੰਘ ਗੁਲਪੁਰ ਗੜ੍ਹਦੀਵਾਲਾ ਨਗਰ ਕੌਂਸਲ ਵਿਖੇ 31 ਦਿਨਾਂ ਤੋਂ ਲਗਾਤਾਰ ਹੜਤਾਲ ਦੌਰਾਨ ਧਰਨਾ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਇਸੇ ਮੌਕੇ ਅਮਰਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਜੇ ਸਮੇਂ ਦੀਆਂ ਸਰਕਾਰਾਂ ਇਨਾਂ ਨੂੰ ਪੱਕਾ ਨਹੀਂ ਕਰਦਿਆ ਤਾਂ ਸਾਡੀ ਸਰਕਾਰ ਆਉਣ 'ਤੇ ਇਹਨਾਂ ਨੂੰ ਪੱਕਾ ਕੀਤਾ ਜਾਵੇਗਾ। ਅਮਰਿੰਦਰ ਸਿੰਘ ਰਸੂਲਪੁਰ ਨੇ ਭਰੋਸਾ ਦਿਵਾਇਆ ਕਿ ਉਹ ਉਨਾਂ੍ਹ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨਾਂ੍ਹ ਨੇ ਆਖਿਆ ਕਿ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਪਿਆ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਇਸ ਧਰਨੇ ਵਿਚ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਅਮਰਿੰਦਰ ਸਿੰਘ ਰਸੂਲਪੁਰ,ਸ਼ੁੱਭਮ ਸਹੋਤਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਸੋਨੂੰ ਡੱਫਰ, ਸ਼ੈਂਕੀ ਕਲਿਆਣ, ਆਦੇਸ਼ ਗੁਪਤਾ, ਲਖਵਿੰਦਰ ਰੀਆਰ, ਦਿਲਬਾਗ ਸਿੰਘ, ਬੀਰਬਲ ਕੁਮਾਰ, ਜੋਗਿੰਦਰ ਕੁਮਾਰ, ਵਿਨੋਦ ਕਲਿਆਣ ਆਦਿ ਹਾਜ਼ਰ ਸਨ।