ਹਰਜਿੰਦਰ ਹਰਗੜ੍ਹੀਆ, ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਦੁਆਬਾ, ਕੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਕਾਦੀਆਂ, ਜਮਹੂਰੀ ਕਿਸਾਨ ਸਭਾ, ਦੋਆਬਾ ਕਿਸਾਨ ਕਮੇਟੀ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ ਵੱਲੋਂ ਮਿੰਨੀ ਸਕੱਤਰੇਤ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਵਿਚ ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀਆਂ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਧਰਨਾਕਾਰੀ ਮੰਗ ਕਰ ਰਹੇ ਸਨ ਕਿ ਕੇਂਦਰੀ ਗ੍ਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਤੁਰੰਤ ਕੇਂਦਰੀ ਕੈਬਨਿਟ ਤੋਂ ਬਾਹਰ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ ਕਿਉਂਕਿ 3 ਅਕਤੂਬਰ 2021 ਨੂੰ ਸ਼ਾਂਤੀਪੂਰਵਕ ਮਾਰਚ ਕਰਦੇ ਕਿਸਾਨਾਂ ਤੇ ਇੱਕ ਪੱਤਰਕਾਰ 'ਤੇ ਗੱਡੀ ਚਾੜ੍ਹ ਕੇ ਸ਼ਹੀਦ ਕਰ ਦਿੱਤੇ ਇਹ ਸਾਰੀ ਕਾਰਵਾਈ ਇਕ ਵੱਡੀ ਸਾਜ਼ਿਸ਼ ਤਹਿਤ ਆਪਣੇ ਪੁੱਤਰ ਅਸ਼ੀਸ਼ ਮਿਸ਼ਰਾ ਅਤੇ ਉਸਦੇ ਸਾਥੀਆਂ ਵੱਲੋਂ ਕਰਵਾਈ ਗਈ ਸੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਉਨਾਂ੍ਹ ਚਾਰ ਕਿਸਾਨਾਂ ਜਿਨਾਂ 'ਤੇ ਝੂਠੀ ਧਾਰਾ 302 ਲਗਾਕੇ ਗਿ੍ਫ਼ਤਾਰ ਕੀਤਾ ਹੈ, ਦੇ ਕੇਸ ਵਾਪਸ ਲੈ ਕੇ ਤੁਰੰਤ ਰਿਹਾਅ ਕੀਤੇ ਜਾਣ। ਕਿਸਾਨਾਂ ਨੇ ਆਪਣੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲਿਆਂ ਨੂੰ ਪੂਰੀ ਦਿ੍ੜ੍ਹਤਾ ਨਾਲ ਲਾਗੂ ਕਰਨ ਦਾ ਪ੍ਰਣ ਦੁਹਰਾਇਆ। ਜਥੇਬੰਦੀਆਂ ਨੇ ਕੇਂਦਰੀ ਗ੍ਹਿ ਮੰਤਰੀ ਦਾ ਪੁਤਲਾ ਵੀ ਸਾੜਿਆ। ਇਸ ਮੌਕੇ ਧਰਨੇ ਨੂੰ ਮਨਜੀਤ ਸਿੰਘ ਰਾਏ, ਗੁਰਮੇਸ਼ ਸਿੰਘ, ਜਗਤਾਰ ਸਿੰਘ ਭਿੰਡਰ, ਓਮ ਸਿੰਘ ਸਟਿਆਣਾ, ਮਲਕੀਤ ਸਿੰਘ ਬਾਹੋਵਾਲ, ਹਰਬੰਸ ਸਿੰਘ ਸੰਘਾ, ਪ੍ਰਦੀਪ ਸਿੰਘ, ਬੀਬੀ ਗੁਰਬਖ਼ਸ਼ ਕੌਰ, ਕਮਲਜੀਤ ਸਿੰਘ ਰਾਜਪੁਰ ਭਾਈਆਂ ਅਤੇ ਜਸਵਿੰਦਰ ਕੌਰ ਢਾਡਾ ਆਦਿ ਸਾਥੀਆਂ ਨੇ ਸੰਬੋਧਨ ਕੀਤਾ। ਤਹਿਸੀਲਦਾਰ ਹੁਸ਼ਿਆਰਪੁਰ ਨੇ ਆ ਕੇ ਕਿਸਾਨਾਂ ਅਤੇ ਆਂਗਨਵਾੜੀ ਆਗੂਆਂ ਤੋਂ ਮੰਗ ਪੱਤਰ ਪ੍ਰਰਾਪਤ ਕੀਤੇ।