ਪੱਤਰ ਪ੍ਰਰੇਰਕ, ਹੁਸ਼ਿਆਰਪੁਰ : ਮਿਸ਼ਨ ਤੰਦਰੁਸਤ ਪੰਜਾਬ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਉਪ ਮੁੱਖ ਮੰਤਰੀ ਪੰਜਾਬ ਕਮ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜਨ ਵਿੱਚ ਲੋਕਾਂ ਨੂੰ ਸਾਫ ਤੇ ਮਿਆਰੀ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਤੇ ਫੂਡ ਸੇਫਟੀ ਅਫ਼ਸਰ ਰਮਨ ਵਿਰਦੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ ਦੁੱਧ ਅਤੇ ਮਠਿਆਈਆਂ ਦੇ 14 ਸੈਂਪਲ ਲਏ ਗਏ, ਜਿਨ੍ਹਾਂ ਵਿੱਚ 8 ਸੈਂਪਲ ਦੁੱਧ ਤੇ 6 ਮਠਿਆਈਆਂ ਦੇ ਇਕੱਤਰ ਕਰ ਕੇ ਅਗਲੀ ਜਾਂਚ ਲਈ ਫੂਡ ਟੈਸਟਿੰਗ ਲੈਬ ਨੂੰ ਭੇਜ ਦਿੱਤੇ ਗਏ ਹਨ। ਜਿਸ ਦੀ ਰਿਪੋਰਟ ਆਉਣ 'ਤੇ ਵਿਭਾਗ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਮੌਕੇ 'ਤੇ ਮਿਲੀ ਗ਼ੈਰ-ਮਿਆਰੀ ਮਠਿਆਈਆਂ ਨੂੰ ਨਸ਼ਟ ਵੀ ਕਰਵਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ਤਿਉਹਾਰੀ ਸੀਜਨ ਵਿੱਚ ਮਠਿਆਈਆਂ ਦੀ ਮੰਗ ਵੱਧਣ ਕਾਰਨ ਮਿਲਾਵਟਖੋਰੀ ਤੇ ਘਟੀਆ ਮਿਆਰ ਦਾ ਖ਼ਦਸ਼ਾ ਹੋ ਸਕਦਾ ਹੈ ਅਤੇ ਵਿਭਾਗ ਦੀ ਲੋਕਾਂ ਨੂੰ ਫੂਡ ਸੇਫਟੀ ਸਟੈਡਰਡ ਐਕਟ ਤਹਿਤ ਮਿਆਰੀ ਖਾਦ ਪਦਾਰਥ ਮੁਹੱਈਆ ਕਰਵਾਉਣ ਦੀ ਜਿੰਮੇਵਾਰ ਵੀ ਵੱਧ ਜਾਂਦੀ ਹੈ। ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਦੌਰਾਨ ਕਿਸੇ ਵੀ ਹਲਵਾਈ, ਦੋਧੀ ਜਾਂ ਦੁਕਾਨਦਾਰ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਪਰ ਕੁਆਲਟੀ ਨਾਲ ਕੋਈ ਸਮਝੌਤਾ ਵੀ ਨਹੀਂ ਕੀਤਾ ਜਾਵੇਗਾ। ਇਸ ਮੌਕੇ ਫੂਡ ਟੀਮ ਵਿਚ ਰਾਮ ਲੁਭਾਇਆ ਤੇ ਨਰੇਸ਼ ਕੁਮਾਰ ਹਾਜ਼ਰ ਸਨ।