- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਹੈ ਕਿ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਦਾ ਮਾਮਲਾ ਅਜੇ ਤੱਕ ਅਣਸੁਲਝਿਆ ਪਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਜਨਤਾ ਨੂੰ ਸਪੱਸ਼ਟ ਕੀਤਾ ਜਾਵੇ ਕਿ ਵੋਟਰ ਸੂਚੀਆਂ ਨਕਸ਼ੇ ਅਨੁਸਾਰ ਤਿਆਰ ਕੀਤੀਆਂ ਜਾਣਗੀਆਂ ਜਾਂ ਲਿਖਤੀ ਨੋਟੀਫਿਕੇਸ਼ਨ ਵਿੱਚ ਦਰਸਾਈਆਂ ਹੱਦਾਂ ਅਨੁਸਾਰ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਹੈ ਕਿ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਦਾ ਮਾਮਲਾ ਅਜੇ ਤੱਕ ਅਣਸੁਲਝਿਆ ਪਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਜਨਤਾ ਨੂੰ ਸਪੱਸ਼ਟ ਕੀਤਾ ਜਾਵੇ ਕਿ ਵੋਟਰ ਸੂਚੀਆਂ ਨਕਸ਼ੇ ਅਨੁਸਾਰ ਤਿਆਰ ਕੀਤੀਆਂ ਜਾਣਗੀਆਂ ਜਾਂ ਲਿਖਤੀ ਨੋਟੀਫਿਕੇਸ਼ਨ ਵਿੱਚ ਦਰਸਾਈਆਂ ਹੱਦਾਂ ਅਨੁਸਾਰ।
ਇਸ ਮੌਕੇ ਸ਼ਿਵ ਸੂਦ (ਸਾਬਕਾ ਮੇਅਰ), ਸੁਰੇਸ਼ ਭਾਟੀਆ (ਜ਼ਿਲ੍ਹਾ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ), ਵਿਨੋਦ ਪਰਮਾਰ (ਜ਼ਿਲ੍ਹਾ ਉਪ ਪ੍ਰਧਾਨ), ਅਸ਼ੋਕ ਕੁਮਾਰ, ਅਸ਼ਵਨੀ ਗੇਂਦ (ਜ਼ਿਲ੍ਹਾ ਸਕੱਤਰ), ਸੰਜੂ ਅਰੋੜਾ, ਯਸ਼ਪਾਲ ਸ਼ਰਮਾ, ਅਮਰਜੀਤ ਲਾਡੀ, ਅਸ਼ਵਨੀ ਓਹਰੀ ਅਤੇ ਰਾਜੀਵ ਮਹਾਜਨ ਸਮੇਤ ਹੋਰ ਆਗੂ ਵੀ ਮੌਜੂਦ ਸਨ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਡਰਾਫਟ ਵੋਟਰ ਸੂਚੀਆਂ ਨਕਸ਼ੇ ਦੇ ਅਧਾਰ ’ਤੇ ਤਿਆਰ ਕੀਤੀਆਂ ਗਈਆਂ ਹਨ, ਜਦਕਿ ਉਨ੍ਹਾਂ ਦੀਆਂ ਹੱਦਾਂ ਲਿਖਤੀ ਨੋਟੀਫਿਕੇਸ਼ਨ ਨਾਲ ਭਿੰਨ ਹਨ। ਕਾਨੂੰਨ ਅਨੁਸਾਰ ਜੇ ਨਕਸ਼ੇ ਅਤੇ ਲਿਖਤੀ ਦਸਤਾਵੇਜ਼ਾਂ ਦੀਆਂ ਹੱਦਾਂ ਵਿੱਚ ਫਰਕ ਹੋਵੇ ਤਾਂ ਲਿਖਤੀ ਨੋਟੀਫਿਕੇਸ਼ਨ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ 200 ਤੋਂ ਵੱਧ ਇਤਰਾਜ਼ ਦਰਜ ਹੋ ਚੁੱਕੇ ਹਨ, ਪਰ ਲੋਕਾਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਅੰਤਿਮ ਵੋਟਰ ਸੂਚੀਆਂ ਕਿਸ ਅਧਾਰ ’ਤੇ ਤਿਆਰ ਕੀਤੀਆਂ ਜਾਣਗੀਆਂ।
ਆਗੂਆਂ ਨੇ ਮੰਗ ਕੀਤੀ ਕਿ ਇਹ ਗੱਲ ਤੁਰੰਤ ਜਨਤਕ ਕੀਤੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਇਤਰਾਜ਼ ਪ੍ਰਾਪਤ ਕਰਨ ਅਤੇ ਉਨ੍ਹਾਂ ’ਤੇ ਕਾਰਵਾਈ ਕਰਨ ਦਾ ਅਧਿਕਾਰ ਨਗਰ ਨਿਗਮ ਦੇ ਕਮਿਸ਼ਨਰ ਕੋਲ ਹੈ ਜਾਂ ਚੋਣ ਅਧਿਕਾਰੀ ਕਮ ਐਸਡੀਐਮ ਕੋਲ। ਉਨ੍ਹਾਂ ਕਿਹਾ ਕਿ ਜੇ ਵੋਟਰ ਸੂਚੀਆਂ ਲਿਖਤੀ ਨੋਟੀਫਿਕੇਸ਼ਨ ਅਨੁਸਾਰ ਤਿਆਰ ਕੀਤੀਆਂ ਜਾਂਦੀਆਂ ਹਨ ਤਾਂ ਨਵਾਂ ਖਾਕਾ ਜਾਰੀ ਕਰਕੇ ਲੋਕਾਂ ਤੋਂ ਦੁਬਾਰਾ ਇਤਰਾਜ਼ ਮੰਗੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਹ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨਾ ਕੀਤੀ ਗਈ ਤਾਂ ਇਸਨੂੰ ਨਗਰ ਨਿਗਮ ਚੋਣ ਨਿਯਮਾਂ ਦੀ ਘੋਰ ਉਲੰਘਣਾ ਮੰਨਿਆ ਜਾਵੇਗਾ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਵੀ ਈਮੇਲ ਰਾਹੀਂ ਸ਼ਿਕਾਇਤ ਭੇਜ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਐਚ ਐਸ ਪੀ 30 : ਤੀਕਸ਼ਣ ਸੂਦ ਦੀ ਅਗਵਾਈ ਹੇਠ ਭਾਜਪਾ ਆਗੂ ਸਹਾਇਕ ਕਮਿਸ਼ਨਰ ਨੂੰ ਨਗਰ ਨਿਗਮ ਚੋਣਾਂ ਵਿੱਚ ਵੋਟਰ ਸੂਚੀਆਂ ਦੇ ਮਾਮਲੇ ਸਬੰਧੀ ਮੰਗ ਪੱਤਰ ਸੌਂਪਦੇ ਹੋਏ।