ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ

ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਿੰਨੀ ਸਕੱਤਰੇਤ ਨਜ਼ਦੀਕ ਸਥਿਤ ਕਾਰਪੋਰੇਟ ਅਦਾਰਿਆਂ ਦੇ ਦਫ਼ਤਰਾਂ ਸਾਹਮਣੇ ਚੱਲ ਰਿਹਾ ਧਰਨਾ 260ਵੇਂ ਦਿਨ ਵਿੱਚ ਦਾਖਿਲ ਹੋ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜਦੋਂ ਦੀ ਦੇਸ਼ ਅੰਦਰ ਕੇਂਦਰ ਸਰਕਾਰ ਆਈ ਹੈ ਉਸ ਸਮੇਂ ਤੋਂ ਹੀ ਦੇਸ਼ ਅੰਦਰ ਐਸਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸ ਨਾਲ ਹਰ ਪਾਸੇ ਅਫ਼ਰਾਤਫ਼ਰੀ ਫੈਲੀ ਹੋਈ ਹੈ। ਸੂਝਵਾਨ ਲੋਕ ਮਹਿਸੂਸ ਕਰ ਰਹੇ ਹਨ ਕਿ ਦੇਸ਼ ਅੰਦਰ ਕੇਂਦਰ ਸਰਕਾਰ ਨੇ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ ਵਿਰੋਧੀਆਂ ਨੂੰ ਦਬਾਉਣ ਲਈ ਕਦੇ ਯੂਏਪੀਏ ਦੀ ਕਦੀ ਸੀਬੀਆਈ ਦੀ ਕਦੀ ਈਡੀ ਦੀ ਵਰਤੋਂ ਕਰਕੇ ਕਰ ਕੇ ਵਿਰੋਧੀਆਂ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੇੈ, ਇੱਥੋਂ ਤੱਕ ਕਿ ਦੇਸ਼ ਅੰਦਰ ਜਿਹੜੀ ਵੀ ਕਲਮ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੀ ਹੈ ਉਨਾਂ੍ਹ ਨੂੰ ਕਤਲ ਕੀਤਾ ਜਾ ਰਿਹਾ ਹੈ ਤੇ ਕਾਲੇ ਕਾਨੂੰਨਾਂ ਤਹਿਤ ਜੇਲਾਂ੍ਹ ਵਿੱਚ ਸੁੱਟਿਆ ਜਾ ਰਿਹਾ ਹੈ।ਬੁਲਾਰਿਆਂ ਨੇ ਕਿਹਾ ਕਿ ਅੱਜ ਦੇਸ਼ ਨੂੰ ਸਭ ਤੋਂ ਵੱਡਾ ਖ਼ਤਰਾ ਰਾਜ ਕਰਦੀ ਪਾਰਟੀ ਅਤੇ ਉਸ ਦੀ ਸਰਕਾਰ ਤੋਂ ਹੈ। ਇਸ ਸਮੇਂ ਸਰਵ ਸਾਥੀ ਕਾਮਰੇਡ ਗੁਰਮੇਸ਼ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ,ਕਮਲਜੀਤ ਸਿੰਘ ਰਾਜਪੁਰ ਭਾਈਆਂ, ਕੁਲਤਾਰ ਸਿੰਘ ਕੁਲਤਾਰ, ਰਾਮ ਲਾਲ,ਮਲਕੀਤ ਸਿੰਘ ਸਲੇਮਪੁਰ, ਪਰਵਿੰਦਰ ਸਿੰਘ ਵਿਰਦੀ, ਮਨਜੀਤ ਸਿੰਘ, ਰਾਮ ਲੁਭਾਇਆ ਸ਼ੇਰਗੜ, ਗੁਰਮੀਤ ਸਿੰਘ, ਰਮੇਸ਼ ਕੁਮਾਰ ਬਜਵਾੜਾ, ਕੁਲਵਰਨ ਸਿੰਘ, ਹਰਵਿੰਦਰ ਸਿੰਘ, ਬਲਰਾਜ ਸਿੰਘ ਬੈਂਸ, ਗੁਰਬਖਸ਼ ਸਿੰਘ ਸੂਸ, ਸ਼ਿੰਦਰਪਾਲ ਸਿੰਘ ਸਿੱਧੂ,ਸੁਰਜੀਤ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।