ਰਾਜਾ ਸਿੰਘ ਪੱਟੀ, ਚੱਬੇਵਾਲ : ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਦਾ ਬੀਐੱਸਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪਹਿਲਾ ਅਤੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਡਾਇਰੈਕਟਰ ਡਾ. ਅਨੀਤਾ ਕੁਮਾਰੀ ਨੇ ਦੱਸਿਆ ਕਿ ਕਾਲਜ ਦੀ ਬੀਐੱਸਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਹਾਸਲ ਕੀਤਾ। ਸਿਮਰਨ ਸੈਣੀ ਨੇ 82 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਦੂਜਾ ਸਥਾਨ ਅਤੇ ਅਨੀਕਤਾ ਨੇ 80 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਰਾਪਤ ਕੀਤਾ। ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿੱਚ ਪਾਸ ਹੋਈਆਂ । ਇਸੇ ਤਰਾਂ੍ਹ ਕਾਲਜ ਦੀ ਬੀਐੱਸਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਤੀਜਾ ਦੀ ਵਿਦਿਆਰਥਣ ਜੈਸਮੀਨ ਬਡਿਆਲ ਨੇ 89 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਰੂਬੀ ਨੇ 88 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਸਿਮਰਜੀਤ ਕੌਰ ਨੇ 85 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਾਲਜ 'ਚੋਂ ਤੀਜਾ ਸਥਾਨ ਪ੍ਰਰਾਪਤ ਕੀਤਾ। ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿੱਚ ਪਾਸ ਹੋਈਆਂ । ਇਸ ਮੌਕੇ ਕਾਲਜ ਦੇ ਸਰਪ੍ਰਸਤ ਅਤੇ ਪ੍ਰਧਾਨ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆ ਨੇ ਕਾਲਜ ਦੇ ਵਧੀਆ ਨਤੀਜੇ ਵਾਸਤੇ ਪਿੰ੍ਸੀਪਲ, ਸਮੂਹ ਸਟਾਫ ਅਤੇ ਚੰਗੇ ਅੰਕ ਪ੍ਰਰਾਪਤ ਕਰਕੇ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਤੇ ਉਨਾਂ੍ਹ ਦੇ ਮਾਪਿਆਂ ਨੂੰ ਵਧਾਈ ਦਿੱਤੀ।