- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਥਾਣਾ ਹਰਿਆਣਾ ਦੇ ਆਸ-ਪਾਸ ਦੇ ਪਿੰਡਾਂ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੀਤੀ ਰਾਤ ਪਿੰਡ ਢੋਲਬਾਹਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰ ਸਕੂਲ ਅੰਦਰ ਦਾਖਲ ਹੋ ਕੇ ਸਾਮਾਨ ਤੇ ਮਿਡ ਡੇ ਮੀਲ ਦਾ ਰਾਸ਼ਨ ਚਾਰ ਕੁਇੰਟਲ ਕਣਕ, ਚਾਰ ਕੁਇੰਟਲ ਚਾਵਲ, ਅਤੇ ਸਕੂਲ ਵਿੱਚ ਲੱਗੀ 44 ਇੰਚ ਐੱਲਸੀਡੀ, ਚਾਰ ਟੈਪ, ਅਤੇ ਸਕੂਲ ਵਿੱਚ ਲੱਗੇ ਸੀਸੀ ਟੀਵੀ ਕੈਮਰੇ ਤੇ 32 ਇੰਚੀ ਲੱਗੀ ਕੈਮਰਿਆਂ ਨਾਲ ਐੱਲਸੀਡੀ ਨੂੰ ਤੋੜ ਕੇ ਫ਼ਰਾਰ ਹੋ ਗਏ। ਸਕੂਲ ਦੇ ਇੰਚਾਰਜ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਵੇਰੇ ਜਦੋਂ ਸਕੂਲ ਪਹੁੰਚੇ ਤਾਂ ਸਕੂਲ ਦੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ, ਜਿਸ ਦੇ ਨਾਲ ਉਨ੍ਹਾਂ ਨੂੰ ਪਤਾ ਲੱਗਾ ਕਿ ਸਕੂਲ ਵਿੱਚ ਚੋਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਚੋਰ ਸਕੂਲ ਦੇ ਅੰਦਰ ਦਾਖਲ ਹੋਏ ਅਤੇ ਸਾਮਾਨ ਚੋਰੀ ਕਰ ਕੇ ਲੈ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ।