- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਜਵਾੜਾ ਵਿਖੇ ਚੋਰਾਂ ਨੇ ਬਰਾਸ ਬੈਂਡ ਦੇ ਸਮਾਨ ਨੂੰ ਬਣਾਇਆ ਨਿਸ਼ਾਨਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਜਵਾੜਾ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਅਣਪਛਾਤੇ ਚੋਰਾਂ ਨੇ ਬਰਾਸ ਬੈਂਡ ਦੇ ਸਮਾਨ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਢਾਈ ਲੱਖ ਰੁਪਏ ਤੋਂ ਵੱਧ ਕੀਮਤ ਦੇ ਬੈਂਡ-ਵਾਜੇ ਵਾਲੇ ਸਾਜ਼ ਚੋਰੀ ਕਰ ਲਏ। ਚੋਰਾਂ ਵੱਲੋਂ ਕੀਤੀ ਗਈ ਇਸ ਵਾਰਦਾਤ ਕਾਰਨ ਪੀੜਤ ਵਿਅਕਤੀ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਇਸ ਸਬੰਧੀ ਅਸ਼ਵਨੀ ਕੁਮਾਰ ਉਰਫ਼ ਬਿੱਲਾ ਪੁੱਤਰ ਰਾਮ ਜੀ, ਉਸਦੇ ਭਰਾ ਅਨਿਲ ਕੁਮਾਰ, ਪਿਤਾ ਜਾਮਜੀ ਦਾਸ ਵਾਸੀ ਬਜਵਾੜਾ ਨੇ ਪੁਲਿਸ ਕੋਲ ਦਰਜ ਕਰਵਾਈ ਹੈ ਸ਼ਿਕਾਇਤ ਵਿਚ ਦੱਸਿਆ ਕਿ ਅੱਜ ਸਵੇੇ ਜਦੋਂ ਉਹ ਦੁਕਾਨ ’ਤੇ ਆਇਆ ਤਾਂ ਬਾਹਰਲੇ ਤਾਲੇ ਟੁੱਟੇ ਸਨ ਅਤੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਅੰਦਰ ਦਾਖ਼ਲ ਹੋ ਕੇ ਉਸ ਦੇ ਬੈਂਡ ਨਾਲ ਸਬੰਧਤ ਸਾਜ਼ ਚੋਰੀ ਕਰ ਲਏ। ਉਸ ਨੇ ਦੱਸਿਆ ਕਿ ਚੋਰ ਕਰੀਬ ਦੋ ਦਰਜਨ ਦੇ ਨੇੜੇ ਬੈਂਡ-ਵਾਜੇ ਵਾਲੇ ਸਾਜ਼ ਆਪਣੇ ਨਾਲ ਲੈ ਗਏ, ਜਿਨ੍ਹਾਂ ਦੀ ਕੀਮਤ ਢਾਈ ਲੱਖ ਰੁਪਏ ਤੋਂ ਵੀ ਵੱਧ ਦੱਸੀ ਜਾ ਰਹੀ ਹੈ।