- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਸ਼ਾਮਚੁਰਾਸੀ ਦੇ ਤਿੰਨ ਸਰਕਾਰੀ ਹਾਈ ਸਕੂਲ ਹੋਏ 2 ਪੱਧਰ ਤੱਕ ਅੱਪਗ੍ਰੇਡ

ਹੈਪੀ, ਪੰਜਾਬੀ ਜਾਗਰਣ, ਬੁੱਲ੍ਹੋਵਾਲ: ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਦੇ ਯਤਨਾਂ ਸਦਕਾ ਹਲਕਾ ਸ਼ਾਮਚੁਰਾਸੀ ਦੇ ਸਰਕਾਰੀ ਹਾਈ ਸਕੂਲ ਨੰਦਾ ਚੌਰ ਅਤੇ ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਨੂੰ ਪੰਜਾਬ ਸਰਕਾਰ ਵੱਲੋਂ ਅੱਪਗ੍ਰੇਡ ਕਰਕੇ ਬਾਰ੍ਹਵੀਂ ਜਮਾਤ ਤੱਕ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਅੱਪਗ੍ਰੇਡ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਵਿਦਿਆਰਥੀਆਂ, ਖ਼ਾਸ ਕਰਕੇ ਲੜਕੀਆਂ ਨੂੰ ਉਚੇਰੀ ਸਿੱਖਿਆ ਲਈ ਦੂਰ ਨਹੀਂ ਜਾਣਾ ਪਵੇਗਾ। ਇਸ ਨਾਲ ਪਰਿਵਾਰਾਂ ਦੇ ਸਮੇਂ ਅਤੇ ਆਵਾਜਾਈ ਦੇ ਖਰਚੇ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦੀ ਨੀਂਹ ਹੈ ਅਤੇ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੇ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਯਤਨ ਵੀ ਕੀਤੇ ਜਾਣਗੇ। ਡਾ. ਰਵਜੋਤ ਸਿੰਘ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਤਹਿ ਦਿਲੋਂ ਧੰਨਵਾਦ ਕੀਤਾ।