- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੀ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਫ਼ਗਵਾੜਾ ਰੋਡ ’ਤੇ ਇੱਕ ਸੜਕ ਹਾਦਸੇ ’ਚ ਇੱਕ ਹੀ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਨਹੀਂ ਹੋ ਸਕੀ ਇਸ ਲਈ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਬੀਤੀ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਫ਼ਗਵਾੜਾ ਰੋਡ ’ਤੇ ਇੱਕ ਸੜਕ ਹਾਦਸੇ ’ਚ ਇੱਕ ਹੀ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਨਹੀਂ ਹੋ ਸਕੀ ਇਸ ਲਈ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ।
ਥਾਣਾ ਮੁਖੀ ਮੇਹਟੀਆਣਾ ਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੇਹਟੀਆਣਾ ਤੋਂ ਚੱਬੇਵਾਲ ਨੂੰ ਜਾ ਰਹੀ ਸੜਕ ’ਤੇ ਇੱਕ ਮੋਟਰਸਾਈਕਲ ’ਤੇ ਸਵਾਰ ਪਤੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਫ਼ਗਵਾੜਾ ਤੋਂ ਵਾਇਆ ਮੇਹਟੀਆਣਾ ਚੱਬੇਵਾਲ ਵੱਲ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਦੀਆਂ ਅੱਖਾਂ ਵਿਚ ਰੋ਼ਸਨੀ ਪੈਣ ਕਾਰਨ ਇੱਕ ਵਾਹਨ ਦੀ ਫ਼ੇਟ ਵੱਜ ਗਈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵਿੱਚੋਂ ਪਤੀ ਪਤਨੀ ਅਤੇ ਇੱਕ ਬੱਚੇ ਦੀ ਮੌਤ ਹੋ ਗਈ ਜਦਕਿ ਇੱਕ ਚਾਰ ਸਾਲਾ ਬੱਚੀ ਦਾ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਸਨ ਅਤੇ ਇੱਧਰ ਚੱਬੇਵਾਲ ਵਾਲੇ ਪਾਸੇ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਅਜੇ ਪਹਿਚਾਣ ਨਹੀਂ ਹੋਈ ਹੈ। ਮਾਮਲਾ ਅਣਪਛਾਤੇ ਵਾਹਨ ਵਿਰੁੱਧ ਦਰਜ ਕੀਤਾ ਜਾ ਰਿਹਾ ਹੈ। ਅਗਲੀ ਕਾਰਵਾਈ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਆਉਣ ’ਤੇ ਹੋਵੇਗੀ।