- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼, 12,241 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਬੂੰਦਾਂ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ/ਹਾਰਟਾ ਬਡਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀਆਂ ਹਦਾਇਤਾਂ ਅਨੁਸਾਰ ਬਲਾਕ ਹਾਰਟਾ ਬਡਲਾ ਵਿੱਚ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਚੱਬੇਵਾਲ ਦੇ ਬੂਥ ਨੰਬਰ 36 ਤੋਂ ਐੱਸ.ਐੱਮ.ਓ. ਡਾ. ਮਨਪ੍ਰੀਤ ਸਿੰਘ ਬੈਂਸ ਵੱਲੋਂ ਨੰਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਡਾ. ਬੈਂਸ ਨੇ ਦੱਸਿਆ ਕਿ ਮੁਹਿੰਮ ਤਹਿਤ ਬਲਾਕ ਦੇ 0 ਤੋਂ 5 ਸਾਲ ਤੱਕ ਦੇ 12,241 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ 85 ਬੂਥ ਸਥਾਪਿਤ ਕੀਤੇ ਗਏ ਹਨ ਅਤੇ 170 ਟੀਮਾਂ ਦੇ ਨਾਲ 19 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਪਹਿਲੇ ਦਿਨ ਬੂਥਾਂ