- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਨਰਸਰੀ ਉਤਪਾਦਨ ਬਾਬਤ ਸਿਖਲਾਈ ਕੋਰਸ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ 10 ਤੋਂ 13 ਨਵੰਬਰ 2026 ਤੱਕ ਕੇ.ਵੀ.ਕੇ. ਕੈਂਪਸ ਵਿਖੇ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਨਰਸਰੀ ਉਤਪਾਦਨ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਸਿਖਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇ ਕੇ ਸਵੈ-ਰੁਜ਼ਗਾਰ ਅਤੇ ਆਮਦਨ ਦੇ ਨਵੇਂ ਮੌਕੇ ਪੈਦਾ ਕਰਨ ਲਈ ਉਤਸ਼ਾਹਿਤ ਕਰਨਾ ਸੀ। ਸਿਖਲਾਈ ਦੇ ਉਦਘਾਟਨੀ ਸੈਸ਼ਨ ਦੌਰਾਨ ਕੇ.ਵੀ.ਕੇ. ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਨੇ ਸਿਖਿਆਰਥੀਆਂ ਨੂੰ ਕੇਂਦਰ ਦੀਆਂ ਗਤੀਵਿਧੀਆਂ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਨਰਸਰੀ ਉਤਪਾਦਨ ਨੂੰ ਲਾਹੇਵੰਦ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।